- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ਦੇ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ: ਮੋਦੀ
ਨਵੀਂ ਦਿੱਲੀ – ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਜਿਨ੍ਹਾਂ ਮੁਲਕ ’ਤੇ ਐਮਰਜੈਂਸੀ ਥੋਪੀ, ਨਿਆਂਪਾਲਿਕਾ ਨੂੰ ਧਮਕਾਇਆ ਅਤੇ ਫ਼ੌਜ ਦੀ ਬੇਇੱਜ਼ਤੀ ਕੀਤੀ, ਉਹ ਹੁਣ ਉਨ੍ਹਾਂ ਉਪਰ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾ ਰਹੇ ਹਨ। ਭਾਜਪਾ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਮਹਾਂਗਠਜੋੜ ਬਣਾਉਣ ਦੀਆਂ ਕੋਸ਼ਿਸਾਂ ’ਤੇ ਸ੍ਰੀ ਮੋਦੀ ਨੇ ਕਿਹਾ ਕਿ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ ਹਨ ਕਿਉਂਕਿ ਉਹ ਜਾਣ ਚੁੱਕੇ ਹਨ ਕਿ ਕਿਵੇਂ ਬਹੁਮਤ ਵਾਲੀ ਐਨਡੀਏ ਸਰਕਾਰ ਹੀ ਢੁਕਵੇਂ ਫ਼ੈਸਲੇ ਲੈ ਸਕਦੀ ਹੈ। ਉਨ੍ਹਾਂ ਦਾ ਸਿੱਧਾ ਇਸ਼ਾਰਾ ਕੋਲਕਾਤਾ ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਕੀਤੀ ਗਈ ਰੈਲੀ ਵੱਲ ਸੀ। ਲੋਕ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਧੰਨਵਾਦ ਮਤੇ ਉਪਰ ਬਹਿਸ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘‘ਕਾਂਗਰਸ ਨੇ ਮੁਲਕ ’ਤੇ ਐਮਰਜੈਂਸੀ ਥੋਪੀ ਪਰ ਹੁਣ ਉਹ ਆਖਦੇ ਹਨ ਕਿ ਮੋਦੀ ਸੰਸਥਾਵਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਕਾਂਗਰਸ ਨੇ ਫ਼ੌਜ ਨੂੰ ਬੇਇੱਜ਼ਤ ਕੀਤਾ ਅਤੇ ਫ਼ੌਜ ਮੁਖੀ ਨੂੰ ‘ਗੁੰਡਾ’ ਆਖਿਆ ਅਤੇ ਉਹ ਮੋਦੀ ’ਤੇ ਸੰਸਥਾਵਾਂ ਦੇ ਘਾਣ ਦਾ ਦੋਸ਼ ਲਾ ਰਹੇ ਹਨ।’’ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੂਬਾ ਸਰਕਾਰਾਂ ਨੂੰ ਹਟਾਉਣ ਲਈ ਕਈ ਵਾਰ ਧਾਰਾ 356 ਦੀ ਦੁਰਵਰਤੋਂ ਕੀਤੀ।


