- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 3 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਇਸ ਦੀ ਬੇਕਾਬੂ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਕਈ ਦਿਨਾਂ ਤੋਂ ਰਿਕਾਰਡ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ, ਜਦੋਂ ਕਿ ਦੂਜੇ ਦਿਨ ਮਰਨ ਵਾਲਿਆਂ ਦਾ ਅੰਕੜਾ ਵਧਿਆ ਹੈ। ਤਾਜ਼ਾ ਅੰਕੜਿਆਂ ਅਨੁਸਾਰ ਇਕ ਦਿਨ ਵਿੱਚ ਕੋਰੋਨਾ ਨਾਲ 2,104 ਵਿਅਕਤੀਆਂ ਦੀ ਜਾਨ ਗਈ ਹੈ। ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 3 ਲੱਖ 14 ਹਜ਼ਾਰ 834 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1,59,30,965 ਹੋ ਗਈ ਹੈ। ਉੱਥੇ ਹੀ 2,104 ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,84,657 ਹੋ ਗਈ ਹੈ। ਮੰਤਰਾਲਾ ਅਨੁਸਾਰ ਹੁਣ ਤੱਕ 1,34,54,880 ਵਿਅਕਤੀ ਇਸ ਬੀਮਾਰੀ ਤੋਂ ਠੀਕ ਹੋ ਚੁਕੇ ਹਨ। ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 22,91,428 ਹਨ। ਉੱਥੇ ਹੀ ਹੁਣ ਤੱਕ 13,23,30,644 ਵਿਅਕਤੀਆਂ ਦਾ ਟੀਕਾਕਰਨ ਹੋ ਚੁਕਿਆ ਹੈ।ਦੇਸ਼ ਵਿੱਚ ਵੱਧਦੇ ਕੋਰੋਨਾ ਦੇ ਕਹਿਰ ਦਰਮਿਆਨ ਸੂਬੇ ਇਸ ਸਮੇਂ ਆਕਸੀਜਨ ਦੀ ਕਮੀ ਨਾਲ ਜੂਝ ਰਹੇ ਹਨ। ਉੱਥੇ ਹੀ ਉੱਤਰ ਪ੍ਰਦੇਸ਼, ਆਸਾਮ, ਮੱਧ ਪ੍ਰਦੇਸ਼, ਬਿਹਾਰ ਅਤੇ ਛੱਤੀਸਗੜ੍ਹ ਨੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਕੋਰੋਨਾ ਟੀਕਾ ਲਗਾਉਣ ਦਾ ਐਲਾਨ ਕੀਤਾ ਹੈ। ਮਹਾਰਾਸ਼ਟਰ ਵਿੱਚ 24 ਘੰਟਿਆਂ ਵਿੱਚ 67 ਹਜ਼ਾਰ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਵਿਚ ਮਹਾਰਾਸ਼ਟਰ ਵਿੱਚ ਜਾਰੀ ਕੋਰੋਨਾ ਪਾਬੰਦੀਆਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਸੂਬੇ ਦੇ ਬਰੇਕ ਦਿ ਚੈਨ ਪਾਬੰਦੀਆਂ ਵਿੱਚ ਕਈ ਹੋਰ ਨਿਯਮ ਜੋੜ ਦਿੱਤੇ ਗਏ ਹਨ। ਜਿਸ ਤੋਂ ਬਾਅਦ ਉੱਥੇ ਪਿਛਲੇ ਸਾਲ ਦੇ ਸੰਪੂਰਨ ਲਾਕਡਾਊਨ ਵਰਗੀ ਸਖ਼ਤੀ ਲਾਗੂ ਹੋ ਗਈ ਹੈ।


