- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 2.22 ਲੱਖ ਤੋਂ ਵੱਧ ਨਵੇਂ ਮਾਮਲੇ, 4,454 ਮੌਤਾਂ
ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਵਾਇਰਸ ਦੀ ਰਫ਼ਤਾਰ ਘੱਟ ਹੋਣ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ 2.22 ਲੱਖ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਮਹਾਮਾਰੀ ਨਾਲ ਪਿਛਲੇ 24 ਘੰਟਿਆਂ ਦੌਰਾਨ 4,454 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਮੌਤਾਂ ਦਾ ਅੰਕੜਾ 3,03,720 ਹੋ ਗਿਆ ਹੈ। ਇਸ ਦੌਰਾਨ ਪੀੜਤ ਹੋਣ ਵਾਲਿਆਂ ਦੀ ਤੁਲਨਾ ਵਿੱਚ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਜਿਸ ਨਾਲ ਰਿਕਵਰੀ ਦਰ ਵੱਧ ਕੇ 88.69 ਫ਼ੀਸਦੀ ਹੋ ਗਈ ਹੈ।ਕੇਂਦਰੀ ਸਿਹਤ ਮੰਤਰਾਲਾ ਵਲੋਂ ਅੱਜ ਸਵੇਰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 2,22,315 ਨਵੇਂ ਮਾਮਲੇ ਆਉਣ ਨਾਲ ਪੀੜਤਾਂ ਦਾ ਅੰਕੜਾ ਵੱਧ ਕੇ 2, 67, 52,447 ਹੋ ਗਿਆ ਹੈ। ਇਸ ਸਮੇਂ ਵਿੱਚ 3,02,544 ਮਰੀਜ਼ ਸਿਹਤਯਾਬ ਹੋਏ ਹਨ ਅਤੇ ਦੇਸ਼ ਵਿਚ ਹੁਣ ਤੱਕ 2,37,28,011 ਵਿਅਕਤੀ ਇਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ। ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 10.17 ਫ਼ੀਸਦੀ ਤੇ ਆ ਗਈ ਹੈ, ਉੱਥੇ ਹੀ ਮੌਤ ਦਰ ਵੱਧ ਕੇ 1.14 ਫ਼ੀਸਦੀ ਹੋ ਗਈ ਹੈ। ਦੇਸ਼ ਵਿੱਚ ਸਰਗਰਮ ਕੇਸ 27,20,716 ਹਨ।ਇਸ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ 9,42,722 ਵਿਅਕਤੀਆਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ ਹਨ। ਦੇਸ਼ ਵਿਚ ਹੁਣ ਤੱਕ 19, 60, 51, 962 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਜਿਕਰਯੋਗ ਹੈ ਕਿ ਟੀਕਾਕਰਨ ਦੀ ਸ਼ੁਰੂਆਤ 16 ਜਨਵਰੀ 2021 ਨੂੰ ਹੋਈ ਸੀ।ਮਾਹਿਰਾਂ ਮੁਤਾਬਕ ਭਾਰਤ ਵਿਚ ਕੋਰੋਨਾ ਦੀ ਦੂਜੀ ਲਹਿਰ ਦਾ ਅਸਰ ਜੁਲਾਈ ਤੱਕ ਘੱਟ ਹੋਣ ਲੱਗੇਗਾ। ਹਾਲਾਂਕਿ ਤੀਜੀ ਲਹਿਰ ਦੀ ਵੀ ਚਿਤਾਵਨੀ ਦਿੱਤੀ ਗਈ ਹੈ, ਜੋ ਕਿ 6 ਮਹੀਨੇ ਬਾਅਦ ਆ ਸਕਦੀ ਹੈ। ਕੋਰੋਨਾ ਨਾਲ ਬਲੈਕ ਫੰਗਸ ਨੇ ਭਾਰਤ ਦੀ ਚਿੰਤਾ ਵਧਾ ਦਿੱਤੀ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਬਲੈਕ ਫੰਗਸ ਕਾਰਨ ਮਰੀਜ਼ਾਂ ਦੀ ਮੌਤ ਹੋ ਰਹੀ ਹੈ ਜਾਂ ਫਿਰ ਅੱਖਾਂ ਦੀ ਰੌਸ਼ਨੀ ਜਾ ਰਹੀ ਹੈ।


