ਦੇਸ਼ ਵਿੱਚ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,43,08,140 ਹੋਈ

ਨਵੀਂ ਦਿੱਲੀ, 3 ਨਵੰਬਰ (ਤਲਵਿੰਦਰ ਸਿੰਘ ਬੁੱਟਰ)

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਮਹਾਮਾਰੀ ਦੇ 11903 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,43,08,140 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ 311 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,59,191 ਹੋ ਗਈ ਹੈ।

VIA PUNJAB