- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੋ ਰੋਜ਼ਾ ਇੰਟਰਨੈਸ਼ਨਲ ਕਾਨਫਰੰਸ ਔਨ ਗੁਰੂ ਨਾਨਕ ਦੇਵ : ਫਿਲਾਸਫੀ ਅਤੇ ਲੈਗੇਸੀ ਵਿਚ ਕੀਤੀ ਸ਼ਮੂਲੀਅਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਮੁੱਖ ਉਦੇਸ਼-ਭਾਈ ਲੌਂਗੋਵਾਲ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਦੇ ਮਾਸਟਰ ਤਾਰਾ ਸਿੰਘ ਆਡੀਟੋਰੀਅਮ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਦੋ ਰੋਜ਼ਾ ਇੰਟਰਨੈਸ਼ਨਲ ਕਾਰਫਰੰਸ ਔਨ ਗੁਰੂ ਨਾਨਕ ਦੇਵ : ਫਿਲਾਸਫੀ ਅਤੇ ਲੈਗੇਸੀ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਸ. ਹਰਦੀਪ ਸਿੰਘ ਪੁਰੀ ਰਾਜ ਸਰਕਾਰ ਮੰਤਰੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਲਗਾਤਾਰ ਗੁਰਮਤਿ ਸਮਾਗਮ ਕਰਵਾਏ ਜਾ ਰਹੇ, ਜਿਨ੍ਹਾਂ ਦਾ ਮੁੱਖ ਉਦੇਸ਼ ਦੇਸ਼ ਦੇ ਕੋਨੇ ਕੋਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮੰਤਵ ਲਈ ਪੁਰਜ਼ੋਰ ਪ੍ਰਚਾਰ ਸਰਗਰਮ ਹੈ। ਇਸ ਮੌਕੇ ’ਤੇ ਭਾਈ ਲੌਂਗੋਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਜਸਵਿੰਦਰ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ, ਸ. ਤਰਲੋਚਨ ਸਿੰਘ ਚੇਅਰਮੈਨ ਕਾਲਜ ਗਵਰਨਿੰਗ ਬਾਡੀ, ਸ. ਨਵਤੇਜ ਸਿੰਘ ਸਰਨਾ ਆਈ.ਐਫ.ਐਸ. ਯੂ.ਐਸ.ਏ., ਸ. ਹਰਮੀਤ ਸਿੰਘ ਕਾਲਕਾ ਐਕਟਿੰਗ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀਏ. ਅਤੇ ਹੋਰ ਸ਼ਾਮਲ ਸਨ।


