- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੱਖਣੀ ਅਫਰੀਕਾ ਖ਼ਿਲਾਫ਼ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਪ੍ਰੇਸ਼ਾਨ ਸੀ ਹਰਮਨਪ੍ਰੀਤ
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਦੱਖਣੀ ਅਫਰੀਕਾ ਖ਼ਿਲਾਫ਼ ਇੱਥੇ ਪਹਿਲੇ ਟੀ-20 ਕੌਮਾਂਤਰੀ ਮੁਕਾਬਲੇ ਵਿੱਚ ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਤੋਂ ਉਹ ਕਾਫ਼ੀ ਪ੍ਰੇਸ਼ਾਨ ਹੋ ਗਈ ਸੀ, ਪਰ ਗੇਂਦਬਾਜ਼ਾਂ ਨੇ ਚੁਣੌਤੀ ਨਾਲ ਨਜਿੱਠ ਕੇ ਜਿੱਤ ਦਿਵਾ ਦਿੱਤੀ।ਹਰਮਨਪ੍ਰੀਤ ਇਕਲੌਤੀ ਭਾਰਤੀ ਬੱਲੇਬਾਜ਼ੀ ਸੀ, ਜਿਸ ਨੇ 43 ਦੌੜਾਂ ਦੀ ਪਾਰੀ ਖੇਡੀ, ਜਦਕਿ ਬਾਕੀ ਬੱਲੇਬਾਜ਼ ਖ਼ਾਸ ਯੋਗਦਾਨ ਨਹੀਂ ਪਾ ਸਕੇ। ਇਸ ਤਰ੍ਹਾਂ ਭਾਰਤ ਨੇ ਮੰਗਲਵਾਰ ਨੂੰ ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ 130 ਦੌੜਾਂ ਦਾ ਸਕੋਰ ਬਣਾਇਆ।‘ਪਲੇਅਰ ਆਫ ਦਿ ਮੈਚ’ ਦੀਪਤੀ ਸ਼ਰਮਾ (ਅੱਠ ਦੌੜਾਂ ਦੇ ਕੇ ਚਾਰ ਵਿਕਟਾਂ) ਦੀ ਅਗਵਾਈ ਵਿੱਚ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਅਫਰੀਕਾ ਦੀ ਟੀਮ ਨੂੰ 19.5 ਓਵਰਾਂ ਵਿੱਚ 119 ਦੌੜਾਂ ’ਤੇ ਢੇਰ ਕਰ ਦਿੱਤਾ।ਹਰਮਨਪ੍ਰੀਤ ਨੇ ਮੈਚ ਮਗਰੋਂ ਕਿਹਾ, ‘‘ਜਦੋਂ ਅਸੀਂ ਬੱਲੇਬਾਜ਼ੀ ਕਰ ਰਹੇ ਸੀ ਤਾਂ ਮੈਂ ਪ੍ਰੇਸ਼ਾਨ ਸੀ, ਪਰ ਨਾਲ ਹੀ ਜਾਣਦੀ ਸੀ ਕਿ ਗੇਂਦਬਾਜ਼ਾਂ ਦੇ ਕਰਨ ਲਈ ਵੀ ਕੁੱਝ ਹੋਵੇਗਾ।


