- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੱਖਣੀ ਅਫਰੀਕਾ ਨੇ ਪਾਕਿਸਤਾਨ ਤੋਂ ਜਿੱਤੀ ਸੀਰੀਜ਼
ਨਵੀਂ ਦਿੱਲੀ – ਦੱਖਣੀ ਅਫਰੀਕਾ ਨੇ ਕੇਪਟਾਊਨ ਦੇ ਨਿਊਲੈਂਡਸ ਕ੍ਰਿਕਟ ਮੈਦਾਨ ਖੇਡੇ ਜਾ ਰਹੇ ਦੂਜੇ ਟੈਸਟ ‘ਚ ਪਾਕਿਸਤਾਨ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ, ਇਸ ਦੇ ਨਾਲ ਹੀ ਫਾਫ ਡੂ ਪਲੇਸਿਸ ਦੀ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ ‘ਚ 2-0 ਦਾ ਵਾਧਾ ਹਾਸਲ ਕਰ ਲਿਆ ਹੈ। ਦੱਖਣੀ ਅਫਰੀਕਾ ਦੇ ਸਾਹਮਣੇ ਪਾਕਿਸਤਾਨ ਨੇ 41 ਦੌੜਾਂ ਦਾ ਟੀਚਾ ਰਖਿਆ ਸੀ ਜਿਸ ਨੂੰ ਉਸ ਨੇ ਇਕ ਵਿਕਟ ਗੁਆ ਕੇ ਹਾਸਲ ਕਰ ਲਿਆ। ਸਾਊਥ ਅਫਰੀਕਾ ਨੇ ਆਪਣੀ ਦੂਜੀ ਪਾਰੀ ‘ਚ 9.5 ਓਵਰ ਬੱਲੇਬਾਜ਼ੀ ਕਰਦੇ ਹੋਏ ਟੀਡੀ ਬਰੁਅਨ (4) ਦਾ ਵਿਕਟ ਗੁਆਇਆ ਤਾਂ ਹਾਸ਼ਿਮ ਅਮਲਾ 2 ਦੌੜਾਂ ਦੇ ਸਕੋਰ ਨਾਲ ਰਿਟਾਇਰਡ ਹਰਟ ਹੋਏ ਜਦਕਿ ਡੀਨ ਐਲਗਰ (24) ਅਤੇ ਕਪਤਾਨ ਫਾਫ ਡੂ ਪਲੇਸਿਸ (3) ਅਜੇਤੂ ਪਰਤੇ। ਪਾਕਿਸਤਾਨ ਨੂੰ ਇਕਮਾਤਰ ਸਫਲਤਾ ਮੁਹੰਮਦ ਅੱਬਾਸ ਨੇ ਦਿਵਾਈ। ਜਦਕਿ ਪਹਿਲੀ ਪਾਰੀ ‘ਚ ਸੈਂਕੜਾ ਠੋਕਣ ਵਾਲੇ ਡੂ ਪਲੇਸਿਸ ਨੂੰ ਹੀ ਮੈਨ ਆਫ ਦਿ ਮੈਚ ਚੁਣਿਆ ਗਿਆ। ਦੱਖਣੀ ਅਫਰੀਕਾ ਨੇ ਪਾਕਿਸਤਾਨ ਨੂੰ ਪਹਿਲੀ ਪਾਰੀ ‘ਚ ਸਿਰਫ 177 ਦੌੜਾਂ ‘ਤੇ ਢੇਰ ਕਰ ਦਿੱਤਾ ਸੀ ਅਤੇ ਆਪਣੀ ਪਹਿਲੀ ਪਾਰੀ ‘ਚ 431 ਦੌੜਾਂ ਬਣਾ ਕੇ 254 ਦੌੜਾਂ ਦਾ ਵਾਧਾ ਹਾਸਲ ਕੀਤਾ। ਮੇਜ਼ਬਾਨ ਟੀਮ ਨੇ ਤੀਜੇ ਦਿਨ ਸ਼ਨੀਵਾਰ ਨੂੰ ਪਾਕਿਸਤਾਨ ਨੂੰ 294 ਦੌੜਾਂ ‘ਤੇ ਆਲ ਆਊਟ ਕਰ ਦਿੱਤਾ ਜਿਸ ਨਾਲ ਉਸ ਨੂੰ ਸਿਰਫ 41 ਦੌੜਾਂ ਦਾ ਟੀਚਾ ਮਿਲਿਆ। ਪਾਕਿਸਤਾਨ ਲਈ ਸਭ ਤੋਂ ਜ਼ਿਆਦਾ 88 ਦੌੜਾਂ ਅਸਦ ਸ਼ਫੀਕ ਨੇ ਬਣਾਈਆਂ ਜਿਸ ਦੇ ਲਈ ਉਨ੍ਹਾਂ ਨੇ 118 ਗੇਂਦਾਂ ਦਾ ਸਾਹਮਣਾ ਕੀਤਾ ਅਤੇ 12 ਚੌਕੇ ਅਤੇ 1 ਛੱਕਾ ਲਗਾਇਆ।


