- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੱਖਣੀ ਅਫਰੀਕਾ ਵਿੱਚ ਵਾਪਸੀ ਕਰੇਗਾ ਸ੍ਰੀਲੰਕਾ: ਚਾਂਦੀਮਲ
ਕੈਨਬਰਾ – ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਸਟਰੇਲੀਆ ਖ਼ਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਵਿੱਚ ਹਾਰ ਝੱਲਣ ਵਾਲੀ ਉਸ ਦੀ ਟੀਮ ਆਪਣੀ ਖੇਡ ਵਿੱਚ ਸੁਧਾਰ ਕਰ ਸਕਦੀ ਹੈ ਅਤੇ ਦੱਖਣੀ ਅਫਰੀਕਾ ਦੇ ਦੌਰੇ ’ਤੇ ਮੁਕਾਬਲਤਨ ਬਿਹਤਰ ਪ੍ਰਦਰਸ਼ਨ ਕਰੇਗੀ। ਸ੍ਰੀਲੰਕਾ ਨੂੰ ਬ੍ਰਿਸਬਨ ਵਿੱਚ ਪਹਿਲੇ ਟੈਸਟ ਵਿੱਚ ਤਿੰਨ ਦਿਨ ਦੇ ਅੰਦਰ ਪਾਰੀ ਅਤੇ 40 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਦਕਿ ਕੈਨਬਰਾ ਵਿੱਚ ਮਹਿਮਾਨ ਟੀਮ ਨੂੰ ਚੌਥੇ ਦਿਨ 366 ਦੌੜਾਂ ਨਾਲ ਹਾਰ ਝੱਲਣੀ ਪਈ। ਸ੍ਰੀਲੰਕਾ ਦੀ ਟੀਮ ਨੇ ਆਪਣੀ ਮੇਜ਼ਬਾਨੀ ਵਿੱਚ ਇੰਗਲੈਂਡ ਖ਼ਿਲਾਫ਼ ਲੜੀ 0-3 ਗੁਆਉਣ ਮਗਰੋਂ ਨਿਊਜ਼ੀਲੈਂਡ ਅਤੇ ਆਸਟਰੇਲੀਆ ਵਿੱਚ ਵੀ ਟੈਸਟ ਲੜੀਆਂ ਕ੍ਰਮਵਾਰ 0-1 ਅਤੇ 0-2 ਨਾਲ ਗੁਆਈਆਂ। ਦੱਖਣੀ ਅਫਰੀਕਾ ਵਿੱਚ ਪਹਿਲਾ ਟੈਸਟ 13 ਫਵਰੀ ਨੂੰ ਖੇਡਿਆ ਜਾਵੇਗਾ। ਟੀਮ ਆਸਟਰੇਲੀਆ ਤੋਂ ਹੀ ਇਸ ਹਫ਼ਤੇ ਦੱਖਣੀ ਅਫਰੀਕਾ ਰਵਾਨਾ ਹੋਵੇਗੀ।


