- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੱਖਣੀ ਏਸ਼ੀਆ ਲਈ ਅਤਿਵਾਦ ਵੱਡਾ ਖਤਰਾ: ਸਵਰਾਜ
ਨਿਊਯਾਰਕ – ਗੁਆਂਢੀ ਮੁਲਕ ਪਾਕਿਸਤਾਨ ’ਤੇ ਅਸਿੱਧੇ ਤੌਰ ’ਤੇ ਨਿਸ਼ਾਨਾ ਲਗਾਉਂਦਿਆਂ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸਾਰਕ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਕਿਹਾ ਕਿ ਦੱਖਣੀ ਏਸ਼ੀਆ ’ਚ ਸ਼ਾਂਤੀ ਤੇ ਸਥਿਰਤਾ ਲਈ ਅਤਿਵਾਦ ਅੱਜ ਵੀ ਸਭ ਤੋਂ ਵੱਡਾ ਖਤਰਾ ਹੈ ਅਤੇ ਅਤਿਵਾਦ ਨੂੰ ਪਨਾਹ ਦੇਣ ਵਾਲੇ ਪ੍ਰਬੰਧ ਨੂੰ ਖਤਮ ਕਰਨਾ ਜ਼ਰੂਰੀ ਹੈ। ਮੀਟਿੰਗ ਦੌਰਾਨ ਸ੍ਰੀਮਤੀ ਸਵਰਾਜ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਖੇਤਰੀ ਸਹਿਯੋਗ ਤਾਂ ਹੀ ਕਾਮਯਾਬ ਹੋ ਸਕਦਾ ਹੈ ਜਦੋਂ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰੇ। ਇਸ ਮੀਟਿੰਗ ’ਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੀ ਹਾਜ਼ਰ ਸਨ। ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਜਵਲੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਸਾਰਕ ਦੇ ਸਾਰੇ ਮੈਂਬਰ ਦੇਸ਼ਾਂ ਭਾਰਤ, ਪਾਕਿਸਤਾਨ, ਅਫ਼ਗ਼ਾਨਿਸਤਾਨ, ਬੰਗਲਾਦੇਸ਼, ਭੂਟਾਨ, ਨੇਪਾਲ, ਮਾਲਦੀਵ ਤੇ ਸ੍ਰੀਲੰਕਾ ਦੇ ਵਿਦੇਸ਼ ਮੰਤਰੀਆਂ ਨੇ ਹਿੱਸਾ ਲਿਆ। ਨਿਊਯਾਰਕ ’ਚ ਚੱਲ ਰਹੀ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸੈਸ਼ਨ ਦੌਰਾਨ ਬੀਤੇ ਦਿਨ ਇਹ ਗ਼ੈਰ-ਰਸਮੀ ਮੀਟਿੰਗ ਹੋਈ। ਸ੍ਰੀਮਤੀ ਸਵਰਾਜ ਨੇ ਕਿਹਾ, ‘ਤਰੱਕੀ ਤੇ ਵਿੱਤੀ ਵਿਕਾਸ ਟੀਚਿਆਂ ਨੂੰ ਹਾਸਲ ਕਰਨ ਅਤੇ ਸਾਡੇ ਲੋਕਾਂ ਦੀ ਕਾਮਯਾਬੀ ਲਈ ਖੇਤਰੀ ਸਹਿਯੋਗ ਵਾਸਤੇ ਸ਼ਾਂਤੀ ਤੇ ਸੁਰੱਖਿਆ ਦਾ ਮਾਹੌਲ ਬਹੁਤ ਜ਼ਰੂਰੀ ਹੈ। ਦੱਖਣੀ ਏਸ਼ੀਆ ਲਈ ਖਤਰਾ ਪੈਦਾ ਕਰਨ ਵਾਲੀਆਂ ਘਟਨਾਵਾਂ ਦੀ ਗਿਣਤੀ ਵਧੀ ਹੈ।’ ਉਨ੍ਹਾਂ ਕਿਹਾ ਕਿ ਖੇਤਰ ਤੇ ਵਿਸ਼ਵ ਸ਼ਾਂਤੀ ਅਤੇ ਸਥਿਰਤਾ ਲਈ ਅਤਿਵਾਦ ਸਭ ਤੋਂ ਵੱਡਾ ਖਤਰਾ ਹੈ ਅਤੇ ਇਹ ਜ਼ਰੂਰੀ ਹੈ ਕਿ ਅਤਿਵਾਦ ਦੀ ਮਦਦ ਕਰਨ ਵਾਲੇ ਤੰਤਰ ਨੂੰ ਬਿਨਾਂ ਕੋਈ ਲਿਹਾਜ਼ ਕੀਤਿਆਂ ਖਤਮ ਕੀਤਾ ਜਾਵੇ।


