- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੱ. ਅਫਰੀਕਾ ਨੇ ਸ਼੍ਰੀਲੰਕਾ ਨੂੰ 9 ਵਿਕਟਾਂ ਨਾਲ ਹਰਾਇਆ
ਆਈ. ਸੀ. ਸੀ. ਵਿਸ਼ਵ ਕੱਪ ਦੇ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੇ ਦੱਖਣੀ ਅਫਰੀਕਾ ਨੇ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਕਰਨ ਤੋਂ ਬਾਅਦ ਓਪਨਰ ਹਾਸ਼ਿਮ ਅਮਲਾ ਤੇ ਕਪਤਾਨ ਫਾਫ ਡੂ ਪਲੇਸਿਸ ਦੇ ਅਜੇਤੂ ਅਰਧ ਸੈਂਕੜਿਆਂ ਨਾਲ ਸ਼੍ਰੀਲੰਕਾ ਨੂੰ ਸ਼ੁੱਕਰਵਾਰ ਨੂੰ 9 ਵਿਕਟਾਂ ਨਾਲ ਹਰਾ ਕੇ ਉਸਦੀਆਂ ਉਮੀਦਾਂ ਨੂੰ ਜ਼ੋਰਦਾਰ ਝਟਕਾ ਦੇ ਦਿੱਤਾ।ਦੱਖਣੀ ਅਫਰੀਕਾ ਨੇ ਇਸ ਮੁਕਾਬਲੇ ਵਿਚ ਸ਼੍ਰੀਲੰਕਾ ਨੂੰ 49.3 ਓਵਰਾਂ ਵਿਚ 203 ਦੌੜਾਂ ਢੇਰ ਕਰਨ ਤੋਂ ਬਾਅਦ 37.2 ਓਵਰਾਂ ਵਿਚ ਸਿਰਫ 1 ਵਿਕਟ ਦੇ ਨੁਕਸਾਨ ‘ਤੇ 206 ਦੌੜਾਂ ਬਣਾ ਕੇ ਮੁਕਾਬਲਾ ਆਸਾਨੀ ਨਾਲ ਜਿੱਤ ਲਿਆ। ਦੱਖਣੀ ਅਫਰੀਕਾ ਨੇ ਖੇਡ ਦੇ ਤਿੰਨੇ ਵਿਭਾਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਤਦ ਕੀਤਾ ਜਦੋਂ ਉਹ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਗਈ ਹੈ। ਦੱਖਣੀ ਅਫਰੀਕਾ ਦੀ 8 ਮੈਚਾਂ ਵਿਚੋਂ ਇਹ ਦੂਜੀ ਜਿੱਤ ਹੈ ਤੇ ਉਸਦੇ 5 ਅੰਕ ਹੋ ਗਏ ਹਨ। ਦੱਖਣੀ ਅਫਰੀਕਾ ਅੰਕ ਸੂਚੀ ਵਿਚ ਵਿੰਡੀਜ਼ ਨੂੰ ਪਿੱਛੇ ਛੱਡ ਕੇ 8ਵੇਂ ਸਥਾਨ ‘ਤੇ ਪਹੁੰਚ ਗਈ ਹੈ। ਸ਼੍ਰੀਲੰਕਾ ਲਈ ਇਹ ਮਹੱਤਵਪੂਰਨ ਮੁਕਾਬਲਾ ਸੀ ਤੇ ਇਸ ਹਾਰ ਨਾਲ ਉਸਨੂੰ ਜ਼ੋਰਦਾਰ ਝਟਕਾ ਲੱਗਾ ਹੈ। ਸ਼੍ਰੀਲੰਕਾ ਦੀ 7 ਮੈਚਾਂ ਵਿਚੋਂ ਇਹ ਤੀਜੀ ਹਾਰ ਹੈ ਤੇ ਉਸਦੇ ਖਾਤੇ ਵਿਚ 6 ਅੰਕ ਹਨ। ਸੈਮੀਫਾਈਨਲ ਵਿਚ ਜਾਣ ਲਈ ਸ਼੍ਰੀਲੰਕਾ ਨੂੰ ਆਪਣੇ ਬਾਕੀ ਬਚੇ ਦੋਵੇਂ ਮੈਚ ਜਿੱਤਣੇ ਹੀ ਪੈਣਗੇ ਤੇ ਨਾਲ ਹੀ ਦੂਜੀਆਂ ਟੀਮਾਂ ਦੇ ਨਤੀਜਿਆਂ ‘ਤੇ ਵੀ ਨਜ਼ਰ ਰੱਖਣੀ ਪਵੇਗੀ।ਕਵਿੰਟਨ ਡੀ ਕੌਕ (15) ਦੀ ਵਿਕਟ 31 ਦੇ ਸਕੋਰ ‘ਤੇ ਡਿੱਗਣ ਤੋਂ ਬਾਅਦ ਅਮਲਾ ਤੇ ਪਲੇਸਿਸ ਨੇ ਦੂਜੀ ਵਿਕਟ ਲਈ 175 ਦੌੜਾਂ ਦੀ ਮੈਚ ਜੇਤੂ ਸਾਂਝੇਦਾਰੀ ਕਰਕੇ ਦੱਖਣੀ ਅਫਰੀਕਾ ਦਾ ਗੁਆਚਾ ਸਨਮਾਨ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਡੂ ਪਲੇਸਿਸ ਨੇ ਇਸ ਵਿਸ਼ਵ ਕੱਪ ਦਾ ਆਪਣਾ ਚੌਥਾ ਅਰਧ ਸੈਂਕੜਾ ਬਣਾਇਆ ਜਦਕਿ ਅਮਲਾ ਨੇ ਇਸ ਵਿਸ਼ਵ ਕੱਪ ਦਾ ਆਪਣਾ ਦੂਜਾ ਅਰਧ ਸ਼ੈਂਕੜਾ ਬਣਾਇਆ। ਅਮਲਾ ਨੇ 105 ਗੇਂਦਾਂ ‘ਤੇ ਅਜੇਤੂ 80 ਦੌੜਾਂ ਵਿਚ 5 ਚੌਕੇ ਲਾਏ ਜਦਕਿ ਡੂ ਪਲੇਸਿਸ ਨੇ 103 ਗੇਂਦਾਂ ‘ਤੇ ਅਜੇਤੂ 96 ਦੌੜਾਂ ਵਿਚ 10 ਚੌਕੇ ਤੇ 1 ਛੱਕਾ ਲਾਇਆ। ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਸ਼੍ਰੀਲੰਕਾ ਦੀ ਟੀਮ ਪਹਿਲੀ ਹੀ ਗੇਂਦ ‘ਤੇ ਕਪਤਾਨ ਦਿਮੁਥ ਕਰੁਣਾਰਤਨੇ ਨੂੰ ਗੁਆ ਬੈਠੀ ਅਤੇ ਉਸ ਤੋਂ ਬਾਅਦ ਲਗਾਤਾਰ ਸੰਘਰਸ਼ ਕਰਦੀ ਰਹੀ। ਸ਼੍ਰੀਲੰਕਾ ਦੇ ਕਈ ਬੱਲੇਬਾਜ਼ਾਂ ਨੇ ਚੰਗੀ ਸ਼ੁਰੂਆਤ ਕੀਤੀ ਪਰ ਉਸ ਨੂੰ ਵੱਡੇ ਸਕੋਰ ਵਿਚ ਨਹੀਂ ਬਦਲ ਸਕੇ।


