ਦੱ. ਅਫਰੀਕਾ ਨੇ ਜ਼ਿੰਬਾਬਵੇ ਨੂੰ 120 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ – ਦੱਖਣੀ ਅਫਰੀਕਾ ਤੇ ਜ਼ਿੰਬਾਬਵੇ ਵਿਚਾਲੇ ਵਨ ਡੇ ਸੀਰੀਜ਼ ਦਾ ਦੂਜਾ ਮੈਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਦੱਖਣੀ ਅਫਰੀਕਾ ਦੀ ਸ਼ੁਰੂਆਤ ਵਧੀਆ ਨਹੀਂ ਰਹੀ ਸੀ, ਉਸ ਦੇ 4 ਖਿਡਾਰੀ 49 ਦੌੜਾਂ ‘ਤੇ ਆਊਟ ਹੋ ਗਏ ਸਨ ਤੇ ਜ਼ਿੰਬਾਬਵੇ ਨੇ ਦੱਖਣੀ ਅਫਰੀਕਾ ਦੀ ਪੂਰੀ ਟੀਮ ਨੂੰ 198 ਦੌੜਾਂ ‘ਤੇ ਢੇਰ ਕਰ ਦਿੱਤਾ। ਦੱਖਣੀ ਅਫਰੀਕਾ ਨੇ ਜ਼ਿੰਬਾਬਵੇ ਨੂੰ 199 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਜ਼ਿੰਬਾਬਵੇ ਦੀ ਟੀਮ ਟੀਚੇ ਦਾ ਪਿੱਛਾ ਕਰਨ ਉਤਰੀ ਤੇ ਉਸ ਦੀ ਪੂਰੀ ਟੀਮ 78 ਦੌੜਾਂ ‘ਤੇ ਆਲ ਆਊਟ ਹੋ ਗਈ। ਦੱਖਣੀ ਅਫਰੀਕਾ ਨੇ ਦੂਜਾ ਵਨ ਡੇ ਮੈਚ 120 ਦੌੜਾਂ ਨਾਲ ਜਿੱਤ ਲਿਆ। ਦੱਖਣੀ ਅਫਰੀਕਾ ਦੇ ਸਪਿਨ ਗੇਂਦਬਾਜ਼ ਇਮਰਾਨ ਤਾਹਿਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 6 ਵਿਕਟਾਂ ਹਾਸਲ ਕੀਤੀਆਂ। ਦੱਖਣੀ ਅਫਰੀਕਾ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਡੇਲ ਸਟੇਨ ਨੇ 60 ਦੌੜਾਂ ਬਣਾਈਆਂ। ਪਹਿਲਾਂ ਵਨ ਡੇ ਮੈਚ ‘ਚ ਦੱਖਣੀ ਅਫਰੀਕਾ ਨੇ 5 ਵਿਕਟਾਂ ਨਾਲ ਜਿੱਤ ਲਿਆ ਸੀ ਤੇ ਹੁਣ ਜ਼ਿੰਬਾਬਵੇ ‘ਤੇ 2-0 ਨਾਲ ਬੜ੍ਹਤ ਬਣਾ ਲਈ ਹੈ।

VIA PUNJAB