- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਦੇਵੇਗੀ ਆਰਜੀ ਮਨਜ਼ੂਰੀ
ਚੰਡੀਗੜ – ਧਰਤੀ ਹੇਠੋਂ ਪਾਣੀ ਕੱਢਣ ਲਈ ਬਣਾਏ ਡਰਾਫਟ ਦੇ ਦਿਸ਼ਾਂ-ਨਿਰਦੇਸ਼ ਜਦੋਂ ਤੱਕ ਫਾਈਨਲ ਨਹੀਂ ਹੋ ਜਾਂਦੇ, ਓਦੋਂ ਤੱਕ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ.) ਸੂਬੇ ਦੀਆਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਆਰਜੀ ਮਨਜ਼ੂਰੀ ਦੇਵੇਗੀ। ਇਸ ਤੋਂ ਪਹਿਲਾਂ ਅਜਿਹੀਆਂ ਇਕਾਈਆਂ ਨੂੰ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਤੋਂ ਮਨਜ਼ੂਰੀ ਲੈਣੀ ਪੈਂਦੀ ਸੀ।ਅਥਾਰਟੀ ਵਲੋਂ 12 ਨਵੰਬਰ, 2020 ਨੂੰ ਧਰਤੀ ਹੇਠੋਂ ਪਾਣੀ ਕੱਢਣ ਅਤੇ ਸੰਭਾਲ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ‘ਤੇ ਜਨਤਾ ਦੇ ਇਤਰਾਜ਼ਾਂ ਦੀ ਮੰਗ ਕੀਤੀ ਗਈ ਸੀ। ਇਹ irrigation.punjab.gov.in ਵੈੱਬਸਾਈਟ ‘ਤੇ “ਨੋਟਿਸ ਬੋਰਡ, ਵਟਸ ਨਿਊ“ ਫੋਲਡਰ ਵਿੱਚ ਅਤੇ ਵੈੱਬਸਾਈਟ www.punjab.gov.in ‘ਤੇ “ਵਟਸ ਨਿਊ“ ਫੋਲਡਰ ਵਿੱਚ ਉਪਲੱਬਧ ਹੈ।ਉਨਾਂ ਅੱਗੇ ਦੱਸਿਆ ਕਿ ਅਥਾਰਟੀ ਇਸ ਸ਼ਰਤ ‘ਤੇ ਆਰਜੀ ਮਨਜ਼ੂਰੀ ਦੇਵੇਗੀ ਕਿ ਬਿਨੈਕਾਰ ਡਰਾਫਟ ਵਿੱਚ ਦਰਜ ਦਿਸ਼ਾਂ-ਨਿਰਦੇਸ਼ਾਂ ਦੀਆਂ ਸਰਤਾਂ ਦੀ ਪਾਲਣਾ ਕਰੇਗਾ ਅਤੇ ਜਦੋਂ ਅੰਤਮ ਦਿਸ਼ਾ ਨਿਰਦੇਸ਼ ਨੋਟੀਫਾਈ ਕੀਤੇ ਜਾਣਗੇ ਤਾਂ ਉਨਾਂ ਦੀ ਪਾਲਣਾ ਵੀ ਕਰੇਗਾ। ਡਰਾਫਟ ਵਿੱਚ ਦਰਜ ਦਿਸ਼ਾਂ-ਨਿਰਦੇਸ਼ਾਂ ਤਹਿਤ ਆਰਜੀ ਆਗਿਆ ਲੈਣ ਦੇ ਇੱਛੁਕ ਵਿਅਕਤੀ ਉੱਪਰ ਦੱਸੀਆਂ ਵੈਬਸਾਈਟਾਂ ‘ਤੇ ਉਪਲਬਧ ਫਾਰਮ ਰਾਹੀਂ ਅਥਾਰਟੀ ਨੂੰ ਅਰਜੀ ਭੇਜ ਸਕਦੇ ਹਨ।ਉਨਾਂ ਦੱਸਿਆ ਕਿ ਨੱਥੀ ਕੀਤੇ ਲੋੜੀਂਦੇ ਕਾਗਜ਼ਾਂ ਅਤੇ ਨਿਰਧਾਰਤ ਫੀਸ ਸਮੇਤ ਐਪਲੀਕੇਸ਼ਨ ਫਾਰਮ ਰਜਿਸਟਰਡ ਡਾਕ ਰਾਹੀਂ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ, ਐਸਸੀਓ 149-152, ਤੀਜੀ ਮੰਜਲ, ਸੈਕਟਰ 17-ਸੀ ਚੰਡੀਗੜ, 160017 ਜਾਂ permission.pwrda@punjab.gov.in ਈਮੇਲ ਰਾਹੀਂ ਭੇਜੀ ਜਾ ਸਕਦੀ ਹੈ। ਬੁਲਾਰੇ ਅਨੁਸਾਰ ਕਿਸੇ ਵੀ ਕੰਮ ਦੇ ਦਿਨਾਂ ਵਿਚ ਦਫ਼ਤਰੀ ਸਮੇਂ ਦੌਰਾਨ ਫੋਨ ਨੰਬਰ 8847469231 ਜਾਂ ਈ-ਮੇਲ query.pwrda@punjab.gov.in ਰਾਹੀਂ ਪੁੱਛਗਿੱਛ ਕੀਤੀ ਜਾ ਸਕਦੀ ਹੈ।


