- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧਰਮਸ਼ਾਲਾ ਵਿੱਚ ਬੱਦਲ ਫਟਿਆ, ਕਈ ਵਾਹਨ ਪਾਣੀ ਵਿੱਚ ਰੁੜ੍ਹੇ
ਧਰਮਸ਼ਾਲਾ – ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਭਾਗਸੂ ਨਾਗ ਵਿੱਚ ਅੱਜ ਸਵੇਰੇ ਅਚਾਨਕ ਬੱਦਲ ਫਟਣ ਤੋਂ ਬਾਅਦ ਹੜ੍ਹ ਆ ਗਿਆ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸ਼ਹਿਰੀ ਇਲਾਕੇ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਹੈ। ਹੜ੍ਹ ਦਾ ਪਾਣੀ ਘਰਾਂ ਦੇ ਅੰਦਰ ਦਾਖ਼ਲ ਹੋ ਗਿਆ ਹੈ। ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਗੱਡੀਆਂ ਰੁੜ੍ਹ ਗਈਆਂ ਅਤੇ ਬੱਦਲ ਫਟਣ ਕਾਰਨ ਹੜ੍ਹ ਆ ਗਿਆ ਹੈ।ਹੜ੍ਹ ਕਾਰਨ ਭਾਗਸੂ ਨਾਗ ਵਿੱਚ ਛੋਟਾ ਨਾਲਾ ਓਵਰਫਲੋ ਹੋ ਗਿਆ। ਪਾਣੀ ਵਧਣ ਕਾਰਨ ਨਾਲਾ ਭਿਆਨਕ ਨਦੀ ਵਿੱਚ ਬਦਲ ਗਿਆ ਹੈ ਅਤੇ ਨਾਲੇ ਕੋਲ ਮੌਜੂਦ ਹੋਟਲਾਂ ਨੂੰ ਵੀ ਹੜ੍ਹ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਪਾਣੀ ਦੇ ਤੇਜ਼ ਵਹਾਅ ਕਾਰਨ ਗੱਡੀਆਂ ਰੁੜ੍ਹ ਗਈਆਂ ਹਨ।ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਦੀਆਂ ਵਿੱਚ ਉਤਰ ਕੇ ਆਪਣੀ ਜਾਨ ਜ਼ੋਖਮ ਵਿੱਚ ਨਾ ਪਾਉਣ। ਪਿਛਲੇ ਦਿਨੀਂ ਹਿਮਾਚਲ ਦੇ ਚੰਬਾ ਵਿੱਚ ਵੀ ਬੱਦਲ ਫਟਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।


