- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧਰਮਸੋਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ‘ਚ ਘਪਲੇ ਦੀਆਂ ਖ਼ਬਰਾਂ ਰੱਦ
ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿੱਦਿਅਕ ਸੰਸਥਾਵਾਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ‘ਚ ਘਪਲੇ ਦੀਆਂ ਖ਼ਬਰਾਂ ਰੱਦ ਕਰਦਿਆਂ ਕਿਹਾ ਹੈ ਕਿ ਇਨਾਂ ਖ਼ਬਰਾਂ ‘ਚ ਕੋਈ ਸਚਾਈ ਨਹੀਂ ਹੈ।ਸ. ਧਰਮਸੋਤ ਨੇ ਅੱਜ ਮੀਡੀਆ ‘ਚ ਆਈਆਂ ਖ਼ਬਰਾਂ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਕਈ ਤਰਾਂ ਦੀਆਂ ਬੇਨਿਯਮੀਆਂ ਸਾਹਮਣੇ ਆਈਆਂ ਸਨ। ਉਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2017 ‘ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਵਿੱਤ ਵਿਭਾਗ ਦੀਆਂ ਟੀਮਾਂ ਵੱਲੋਂ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਸੀ। ਉਨਾਂ ਦੱਸਿਆ ਕਿ ਇਹ ਆਡਿਟ ਵਿੱਤ ਵਿਭਾਗ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 2010 ਦੀਆਂ ਹਦਾਇਤਾਂ/ਮਾਪਦੰਡਾਂ ਤਹਿਤ ਕੀਤਾ ਜਾ ਰਿਹਾ ਹੈ।ਸ. ਧਰਮਸੋਤ ਨੇ ਦੱਸਿਆ ਕਿ ਇਹ ਆਡਿਟ/ਰੀਵਿਊ ਅਜੇ ਪ੍ਰਕਿਰਿਆ ਅਧੀਨ ਹੈ ਅਤੇ ਜਿਵੇਂ-ਜਿਵੇਂ ਕਿਸੇ ਵਿੱਦਿਅਕ ਸੰਸਥਾ ਦੇ ਆਡਿਟ/ਰੀਵਿਊ ਦੀ ਰਿਪੋਰਟ ਵਿਭਾਗ ਨੂੰ ਪ੍ਰਾਪਤ ਹੁੰਦੀ ਜਾ ਰਹੀ ਹੈ, ਉਸ ਅਨੁਸਾਰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੀਡੀਆ ‘ਚ ਆਈਆਂ ਖ਼ਬਰਾਂ ‘ਚ ਕੋਈ ਸਚਾਈ ਨਹੀਂ ਕਿ ਵਿੱਦਿਅਕ ਸੰਸਥਾਵਾਂ ਨੂੰ ਰਿਕਵਰੀ ਲਈ ਪੱਤਰ ਜਾਰੀ ਕੀਤੇ ਗਏ ਹਨ। ਉਨਾਂ ਸਪੱਸ਼ਟ ਕਰਦਿਆਂ ਕਿਹਾ ਕਿ ਅਜੇ ਆਡਿਟ/ਰੀਵਿਊ 100 ਫੀਸਦੀ ਮੁਕੰਮਲ ਨਹੀਂ ਹੋਇਆ, ਸਗੋਂ ਪ੍ਰਕਿਰਿਆ ਅਧੀਨ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਲਗਭੱਗ 3600 ਵਿੱਦਿਅਕ ਸੰਸਥਾਵਾਂ ਰਾਹੀਂ ਲੱਖਾਂ ਗ਼ਰੀਬ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ।


