ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਭਲਕੇ 17 ਅਕਤੂਬਰ ਨੂੰ ਹੋਵੇਗੀ

ਭਾਈ ਲੌਂਗੋਵਾਲ ਕਰਨਗੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਭਲਕੇ 17 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਇਨ੍ਹਾਂ ਅਹਿਮ ਇਕੱਤਰਤਾਵਾਂ ਵਿਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਸਿੱਖ ਇਤਿਹਾਸ ਦੇ ਖੋਜ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸ. ਬੇਦੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸਵੇਰੇ 11:00 ਵਜੇ ਹੋਵੇਗੀ, ਜਦਕਿ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੁਪਹਿਰ 2:00 ਵਜੇ ਰੱਖੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਭਲਕੇ 17 ਅਕਤੂਬਰ ਨੂੰ ਹੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤਾ ਜਾਵੇਗਾ।

VIA PUNJAB