- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧਰਮ ਪ੍ਰਚਾਰ ਕਮੇਟੀ ਵੱਲੋਂ ਪਿੰਡ ਬਹਿੜਵਾਲ ਵਿਖੇ 23 ਫ਼ਰਵਰੀ ਨੂੰ ਹੋਵੇਗਾ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ
21 ਫ਼ਰਵਰੀ ਨੂੰ ਹੋਣਗੇ ਬੱਚਿਆਂ ਦੇ ਧਾਰਮਿਕ ਮੁਕਾਬਲੇ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਬਹਿੜਵਾਲ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ 23 ਫ਼ਰਵਰੀ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਨੇ ਦੱਸਿਆ ਕਿ ਨਗਰ ਦੀਆਂ ਸੰਗਤਾਂ ਵੱਲੋਂ ਕਰਵਾਏ ਜਾਣ ਵਾਲੇ ਇਸ ਗੁਰਮਤਿ ਸਮਾਗਮ ਸਮੇਂ ਪੰਥ ਪ੍ਰਸਿੱਧ ਕਥਾਵਾਚਕ ਤੇ ਰਾਗੀ ਢਾਡੀ ਜਥੇ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ 21 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ। ਇਸੇ ਦਿਨ ਹੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਸੁੰਦਰ ਦਸਤਾਰ, ਕਵਿਤਾ ਤੇ ਗੁਰਬਾਣੀ ਕੰਠ ਮੁਕਾਬਲੇ ਹੋਣਗੇ। 23 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ। ਇਸ ਦੌਰਾਨ ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਵਾਲੇ, ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪ੍ਰਚਾਰਕ ਗਿਆਨੀ ਗੁਰਬਚਨ ਸਿੰਘ ਕਲਸੀਆਂ, ਭਾਈ ਮਨਵੀਰ ਸਿੰਘ ਪਹੂਵਿੰਡ ਦਾ ਢਾਡੀ ਜਥਾ ਅਤੇ ਭਾਈ ਚਾਨਣ ਸਿੰਘ ਬੀ.ਏ. ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰ-ਇਤਿਹਾਸ ਅਤੇ ਗੁਰਬਾਣੀ ਕੀਰਤਨ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ 23 ਫ਼ਰਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ, ਜਿਸ ਵਿਚ ਅੰਮ੍ਰਿਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਾਰ ਭੇਟਾ ਰਹਿਤ ਦਿੱਤੇ ਜਾਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵੱਖ-ਵੱਖ ਮੁਕਾਬਲਿਆਂ ਵਿੱਚੋਂ ਜੇਤੂ ਰਹੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ।


