- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧਾਰਮਿਕ ਨੇਤਾਵਾਂ ਨੂੰ ਮਿਲੇ ਕੌਮੀ ਸੁਰੱਖਿਆ ਸਲਾਹਕਾਰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ
ਨਵੀਂ ਦਿੱਲੀ – ਅਯੁੱਧਿਆ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਐਤਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਬਾਬਾ ਰਾਮਦੇਵ, ਸਵਾਮੀ ਪਰਮਤਮਾਨੰਦ, ਸਵਾਮੀ ਅਵਧੇਸ਼ਾਨੰਦ, ਸ਼ੀਆ ਧਾਰਮਿਕ ਆਗੂ ਮੌਲਾਨਾ ਕਾਲਬੇ ਜਵਾਦ ਅਤੇ ਹੋਰ ਧਾਰਮਿਕ ਨੇਤਾਵਾਂ ਨਾਲ ਮੀਟਿੰਗ ਕੀਤੀ।ਬੈਠਕ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਕਿਹਾ ਕਿ ਧਾਰਮਿਕ ਨੇਤਾਵਾਂ ਨਾਲ ਇਹ ਮੁਲਾਕਾਤ ਸਾਰੇ ਭਾਈਚਾਰਿਆਂ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦੀ ਭਾਵਨਾ ਨੂੰ ਕਾਇਮ ਰੱਖਣ ਲਈ ਕੀਤੀ ਗਈ।ਉਨ੍ਹਾਂ ਕਿਹਾ ਕਿ ਬੈਠਕ ਵਿੱਚ ਹਿੱਸਾ ਲੈਣ ਵਾਲੇ ਇਸ ਤੱਥ ਨੂੰ ਜਾਣਦੇ ਹਨ ਕਿ ਦੇਸ਼ ਅੰਦਰ ਅਤੇ ਬਾਹਰ ਕੁਝ ਵਿਰੋਧੀ ਤੱਤ ਸਾਡੇ ਕੌਮੀ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਸਥਿਤੀ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਸਕਦੇ ਹਨ।


