- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧਾਰਮਿਕ ਪ੍ਰੀਖਿਆ ’ਚ ਮੈਰਿਟ ਹਾਸਲ ਕਰਨ ਵਾਲੇ 117 ਵਿਦਿਆਰਥੀ ਸਨਮਾਨਿਤ
ਧਰਮ ਪ੍ਰਚਾਰ ਕਮੇਟੀ ਵੱਲੋਂ ਦਿੱਤੇ ਗਏ 2100-2100 ਰੁਪਏ ਦੀ ਰਾਸ਼ੀ ਦੇ ਚੈੱਕ
ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਨਵੰਬਰ 2018 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸ. ਸੁਖਦੇਵ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਹਰਜਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਇਹ ਸਨਮਾਨ ਦਿੱਤੇ। ਧਾਰਮਿਕ ਪ੍ਰੀਖਿਆ ਵਿਭਾਗ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਭਾਰਤ ਅੰਦਰ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਵਿੱਚੋਂ ਨਵੰਬਰ 2018 ਦੌਰਾਨ 117 ਵਿਦਿਆਰਥੀਆਂ ਨੇ 80ਫੀਸਦੀ ਤੋਂ ਵੱਧ ਅੰਕ ਲੈ ਕੇ ਮੈਰਿਟ ਵਿਚ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ 117 ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ 2100-2100 ਰੁਪਏ ਦੀ ਇਨਾਮੀ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੇ ਸਥਾਨ ਅਤੇ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।


