- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੂਮ-ਧਾਮ ਨਾਲ ਮਨਾਇਆ ਗਿਆ ਅਮਰੀਕਾ ਦਾ 245ਵਾਂ ਸੁੰਤਤਰਤਾ ਦਿਵਸ
ਵਾਸ਼ਿੰਗਟਨ – ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ ਦੇ ਨੈਸ਼ਨਲ ਮਾਲ ਤੇ ਲਿੰਕਨ ਮੈਮੋਰੀਅਲ ਦੇ ਨੇੜੇ ਅਮਰੀਕਾ ਦਾ 245ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਦਿਨ ਸਯੁੰਕਤ ਰਾਜ ਦੇ ਲੋਕ ਹੱਥ ਵਿੱਚ ਅਮਰੀਕੀ ਝੰਡੇ ਅਤੇ ਸਿਰ ਤੇ ਟੋਪੀਆਂ ਪਾਉਂਦੇ ਹਨ।ਇਸ ਮੌਕੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਹਨਾਂ ਦੀ ਪਤਨੀ ਫਰਸਟ ਲੇਡੀ ਜਿਲ ਬਾਈਡੇਨ ਨੇ ਵ੍ਹਾਈਟ ਹਾਊਸ ਵਿੱਚ ਇਕ ਬਾਰਬਿਕਯੂ ਪਿਕਨਿਕ ਅਤੇ ਨਜ਼ਦੀਕੀ ਨੈਸ਼ਨਲ ਮਾਲ ਵਿਖੇ ਸਾਲਾਨਾ ਪਟਾਖਿਆ ਦੇ ਪ੍ਰਦਰਸ਼ਨ ਦੇ ਮੁੱਖ ਨਜ਼ਰੀਏ ਲਈ 1000 ਹਜ਼ਾਰ ਮਹਿਮਾਨ ਬੁਲਾਏ ਸੀ, ਜਿਨ੍ਹਾਂ ਵਿੱਚ ਫੌਜ ਦੇ ਜਵਾਨ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਵੀ ਸੱਦਿਆ ਗਿਆ ਸੀ। ਦੇਸ਼ ਭਰ ਵਿੱਚ ਭਾਈਚਾਰੇ ਨੇ ਪਰੇਡਾਂ ਅਤੇ ਜਸ਼ਨਾਂ ਦਾ ਆਯੋਜਨ ਕੀਤਾ ਅਤੇ ਲੋਕਾਂ ਨੇ ਵਾੲ੍ਹੀਟ ਹਾਊਸ ਦੇ ਬਾਹਰ ਡਾਂਸ ਕੀਤਾ।ਇਸ ਮੌਕੇ ਛੁੱਟੀ ਹੋਣ ਕਾਰਨ ਵੱਡੇ ਮਾਲ ਵੀ ਬੰਦ ਰਹੇ ਅਤੇ ਰਾਤ ਨੂੰ ਆਤਿਸ਼ਬਾਜ਼ੀ ਕੀਤੀ ਗਈ। ਪ੍ਰਧਾਨਗੀ ਭਾਸ਼ਨ ਵਿੱਚ ਰਾਸ਼ਟਰਪਤੀ ਜੋਅ ਬਾਈਡੇਨ ਨੇ 245ਵੇਂ ਸੁਤੰਤਰਤਾ ਦਿਵਸ ਦੌਰਾਨ ਆਪਣੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਾਸ਼ਣ ਦੇਣ ਤੋਂ ਬਾਅਦ ਉਹਨਾਂ ਮਹਿਮਾਨਾਂ ਨਾਲ ਸੈਲਫੀਆ ਵੀ ਲਈਆਂ।


