- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੂਰੀ ਦੇ ਕਿਸਾਨ ਦੀ ਝੋਲੀ ਪਿਆ ‘ਐਚੀਵਰ ਐਵਾਰਡ’
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਸਨਮਾਨਿਤ
ਸੰਗਰੂਰ – ਕਪੂਰਥਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਬ-ਡਵੀਜ਼ਨ ਧੂਰੀ ਦੇ ਪਿੰਡ ਭੱਦਲਵੱਡ ਦੇ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਨੂੰ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਨੂੰ ਬੀਜ ਉਤਪਾਦਨ ਦੇ ਨਾਲ-ਨਾਲ ਅਗਾਂਹਵਧੂ ਅਤੇ ਵਾਤਾਵਰਣ ਪ੍ਰੇਮੀ ਕਿਸਾਨ ਹੋਣ ਸਦਕਾ ਇਹ ਮਾਣਮੱਤਾ ਸਨਮਾਨ ਹਾਸਲ ਹੋਇਆ ਹੈ। ਹਰਵਿੰਦਰ ਸਿੰਘ ਵੱਲੋਂ ਆਪਣੀਆਂ ਖਾਣ ਪੀਣ ਦੀਆਂ ਪਰਿਵਾਰਿਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਘਰੇਲੂ ਬਗੀਚੀ ਵੀ ਸਥਾਪਤ ਕੀਤੀ ਗਈ ਹੈ। ਇਸ ਦੇ ਨਾਲ ਹੀ ਹਰਵਿੰਦਰ ਸਿੰਘ, ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਰੋਟਾਵੇਟਰ ਅਤੇ ਜ਼ੀਰੋ ਡਰਿੱਲ ਨਾਲ ਬਿਜਾਈ ਕਰਕੇ ਵਾਤਾਵਰਣ ਸੰਭਾਲ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ ਤੇ ਉਸ ਵੱਲੋਂ ਦੂਜੇ ਕਿਸਾਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਪੰਜਾਬ ਦੇ ਅਧਿਕਾਰੀਆਂ ਅਤੇ ਕੇ.ਵੀ.ਕੇ ਖੇੜੀ ਦੇ ਐਸੋਸੀਏਟ ਡਾਇਰੈਕਟਰ ਡਾ. ਮਨਦੀਪ ਸਿੰਘ ਤੋਂ ਸਮੇਂ ਸਮੇਂ ਤੇ ਸੇਧ ਲੈਣ ਵਾਲਾ ਹਰਵਿੰਦਰ ਸਿੰਘ ਖੇਤੀਬਾੜੀ ਯੂਨੀਵਰਸਿਟੀ ਕਿਸਾਨ ਕਲੱਬ ਲੁਧਿਆਣਾ ਅਤੇ ਨੌਜਵਾਨ ਕਿਸਾਨ ਗਰੁੱਪ ਦਾ ਮੈਂਬਰ ਵੀ ਹੈ।


