- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੋਨੀ ਇਕ ਰੋਜ਼ਾ ਟੀਮ ਦਾ ਅਹਿਮ ਹਿੱਸਾ: ਕੋਹਲੀ
ਤਿਰੂਵਨੰਤਪੁਰਮ – ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅੱਜ ਦੁਹਰਾਇਆ ਕਿ ਮਹਿੰਦਰ ਸਿੰਘ ਧੋਨੀ ਇਕ ਰੋਜ਼ਾ ਟੀਮ ਦਾ ਅਹਿਮ ਹਿੱਸਾ ਬਣੇ ਰਹਿਣਗੇ। ਕਪਤਾਨ ਨੇ ਕਿਹਾ ਕਿ ਇਸ ਤਜਰਬੇਕਾਰ ਵਿਕਟਕੀਪਰ ਨੇ ਰਿਸ਼ਭ ਪੰਤ ਲਈ ਥਾਂ ਬਣਾਉਣ ਦੇ ਮੱਦੇਨਜ਼ਰ ਅਗਾਮੀ ਟੀ-20 ਲੜੀ ਵਿੱਚ ਨਾ ਖੇਡਣ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਕੋਹਲੀ ਅਤੇ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਕਿਹਾ ਕਿ ਵੈਸਟ ਇੰਡੀਜ਼ ਖ਼ਿਲਾਫ਼ ਖਤਮ ਹੋਈ ਇਕ ਰੋਜ਼ਾ ਲੜੀ ’ਚ ਅੰਬਾਤੀ ਰਾਇਡੂ ਦਾ ਚੌਥੇ ਨੰਬਰ ’ਤੇ ਸ਼ਾਨਦਾਰ ਬੱਲੇਬਾਜ਼ੀ ਕਰਨਾ ਅਤੇ ਨੌਜਵਾਨ ਖ਼ਲੀਲ ਅਹਿਮਦ ਦਾ ਤੀਜੇ ਗੇਂਦਬਾਜ਼ ਵਜੋਂ ਸਾਹਮਣੇ ਆਉਣਾ ਇਸ ਲੜੀ ਦੇ ਸਕਾਰਾਤਮਕ ਹਾਸਲ ਹਨ।


