- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੋਨੀ ਦੇ ਰਿਕਾਰਡ ਦੀ ਬਰਾਬਰੀ ਕਰਨ ਤੋਂ ਇਕ ਜਿੱਤ ਦੂਰ ਵਿਰਾਟ
ਭਾਰਤੀ ਕਪਤਾਨ ਵਿਰਾਟ ਕੋਹਲੀ ਬੱਲੇਬਾਜ਼ੀ ‘ਚ ਨਵੇਂ-ਨਵੇਂ ਰਿਕਾਰਡ ਹਾਸਲ ਕਰਨ ਤੋਂ ਬਾਅਦ ਹੁਣ ਕਪਤਾਨੀ ‘ਚ ਆਪਣਾ ਝੰਡਾ ਬੁਲੰਦ ਕਰ ਰਹੇ ਹਨ। ਵਿਰਾਟ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਭਾਰਤ ਲਈ ਕਪਤਾਨ ਦੇ ਰੂਪ ‘ਚ ਸਭ ਤੋਂ ਜ਼ਿਆਦਾ ਟੈਸਟ ਮੈਚ ਜਿੱਤਣ ਦੇ ਰਿਕਾਰਡ ਦੀ ਬਰਾਬਰੀ ਕਰਨ ਦੇ ਨੇੜੇ ਪਹੁੰਚ ਗਏ ਹਨ। ਭਾਰਤੀ ਟੀਮ ਨੇ ਧੋਨੀ ਦੀ ਕਪਤਾਨੀ ‘ਚ 60 ਟੈਸਟ ਮੈਚਾਂ ‘ਚ 27 ਮੈਚ ਜਿੱਤੇ ਹਨ ਜਦਕਿ ਵਿਰਾਟ ਦੀ ਅਗਵਾਈ ‘ਚ ਟੀਮ 46 ਮੈਚਾਂ ‘ਚ 26 ਮੁਕਾਬਲੇ ਜਿੱਤਣ ‘ਚ ਕਾਮਯਾਬ ਰਹੀ ਹੈ। ਵਿਰਾਟ ਕਪਤਾਨ ਦੇ ਤੌਰ ‘ਤੇ ਧੋਨੀ ਦੇ ਸਭ ਤੋਂ ਜ਼ਿਆਦਾ ਟੈਸਟ ਮੈਚ ਜਿੱਤਣ ਦੇ ਰਿਕਾਰਡ ਦੀ ਬਰਾਬਰੀ ਕਰਨ ਤੋਂ ਸਿਰਫ ਇਕ ਜਿੱਤ ਦੂਰ ਹੈ। ਭਾਰਤ ਨੂੰ ਵੈਸਟਇੰਡੀਜ਼ ਵਿਰੁੱਧ 22 ਅਗਸਤ ਤੋਂ ਟੈਸਟ ਮੈਚ ਖੇਡਣਾ ਹੈ। ਜੇਕਰ ਭਾਰਤ ਇਸ ਮੈਚ ਨੂੰ ਜਿੱਤ ਲੈਂਦਾ ਹੈ ਤਾਂ ਵਿਰਾਟ ਧੋਨੀ ਦੇ ਕਪਤਾਨ ਰਹਿੰਦੇ ਹੋਏ 27 ਟੈਸਟ ਮੈਚ ਜਿੱਤਣ ਦੇ ਰਿਕਾਰਡ ਦੀ ਬਰਾਬਰੀ ਕਰ ਲਵੇਗਾ।ਪਿਛਲੇ ਸਾਲ ਵਿਰਾਟ ਦੀ ਕਪਤਾਨੀ ‘ਚ ਭਾਰਤ ਨੇ ਅਫਗਾਨਿਸਤਾਨ ਦੇ ਨਾਲ ਇਕਲੌਤਾ ਟੈਸਟ ਮੈਚ ਜਿੱਤਿਆ ਸੀ ਜਦਕਿ ਉਸ ਨੂੰ ਇੰਗਲੈਂਡ ਤੋਂ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਭਾਰਤੀ ਟੀਮ ਨੇ ਵੈਸਟਇੰਡੀਜ਼ ਤੇ ਆਸਟਰੇਲੀਆ ਤੋਂ ਟੈਸਟ ਸੀਰੀਜ਼ ਜਿੱਤੀ ਸੀ।


