- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੋਨੀ ਨੇ ਦਿੱਤਾ ਸਭ ਤੋਂ ਵੱਧ ਆਮਦਨ ਕਰ
ਰਾਂਚੀ – ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਸਾਲ 2017-18 ਵਿੱਚ ਆਪਣੀ ਕਮਾਈ ’ਤੇ 12.17 ਕਰੋੜ ਰੁਪਏ ਦੇ ਟੈਕਸ ਦਾ ਭੁਗਤਾਨ ਕੀਤਾ ਹੈ। ਇਸ ਤਰ੍ਹਾਂ ਉਹ ਆਪਣੇ ਜੱਦੀ ਸੂਬੇ ਵਿੱਚ ਸਭ ਤੋਂ ਵੱਧ ਟੈਕਸ ਦੇਣ ਵਾਲਾ ਵਿਅਕਤੀ ਬਣ ਗਿਆ ਹੈ। ਆਰਥਿਕਤਾ ਦੇ ਝੰਬੇ ਝਾਰਖੰਡ ਵਿੱਚ ਰਾਂਚੀ ਦਾ ਰਹਿਣ ਵਾਲਾ ਅਨੁਭਵੀ ਵਿਕਟਕੀਪਰ ਬੱਲੇਬਾਜ਼ ਧੋਨੀ ਕਮਾਈ ਦੇ ਮਾਮਲੇ ਵਿੱਚ ਅੱਜ ਵੀ ਭਾਰਤ ਦੇ ਸੀਨੀਅਰ ਖਿਡਾਰੀਆਂ ਵਿੱਚ ਸ਼ਾਮਲ ਹੈ। ਕ੍ਰਿਕਟ ਦੇ ਨਾਲ ਇੱਕ ਰੋਜ਼ਾ ਅਤੇ ਟੀ-20 ਦੀ ਕਪਤਾਨੀ ਛੱਡ ਚੁੱਕਾ ਧੋਨੀ ਪ੍ਰਸਿੱਧੀ ਦੇ ਮਾਮਲੇ ਵਿੱਚ ਹੁਣ ਵੀ ਮੋਹਰੀ ਹੈ। ਮੀਡੀਆ ਰਿਪੋਰਟ ਅਨੁਸਾਰ, ਧੋਨੀ ਨੇ ਅਗਲੇ ਵਿੱਤੀ ਸਾਲ ਲਈ ਵੀ ਪਹਿਲਾਂ ਤੋਂ ਹੀ ਤਿੰਨ ਕਰੋੜ ਰੁਪਏ ਦੇ ਟੈਕਸ ਦਾ ਐਲਾਨ ਕੀਤਾ ਹੈ। ਮੁੱਖ ਟੈਕਸ ਕਮਿਸ਼ਨਰ ਵੀ ਮਹਾਲਿੰਗਮ ਅਨੁਸਾਰ, ਧੋਨੀ ਨੇ 2016-17 ਦੇ ਵਿੱਤੀ ਸਾਲ ਦੌਰਾਨ 10.93 ਕਰੋੜ ਰੁਪਏ ਦਾ ਟੈਕਸ ਭਰਿਆ ਸੀ, ਪਰ ਮੌਜੂਦਾ ਵਿੱਤੀ ਸਾਲ ਵਿੱਚ ਉਹ 12 ਕਰੋੜ ਰੁਪਏ ਤੋਂ ਵੱਧ ਦਾ ਟੈਕਸ ਚੁਕਾ ਕੇ ਸੂਬੇ ਦਾ ਸਭ ਤੋਂ ਵੱਧ ਟੈਕਸ ਦੇਣ ਵਾਲਾ ਵਿਅਕਤੀ ਬਣ ਗਿਆ ਹੈ।


