- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੋਨੀ ਭਾਰਤ ਦਾ ਸਭ ਤੋਂ ਵੱਡਾ ਕ੍ਰਿਕਟਰ : ਕਪਿਲ ਦੇਵ
ਨਵੀਂ ਦਿੱਲੀ – ਭਾਰਤ ਨੂੰ 1983 ‘ਚ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਕਪਿਲ ਦੇਵ ਨੇ ਮਹਿੰਦਰ ਸਿੰਘ ਧੋਨੀ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਕਪਿਲ ਦੇਵ ਨੇ ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਵਿਕਟਕੀਪਰ ਬੱਲੇਬਾਜ਼ ਧੋਨੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹ ਭਾਰਤੀ ਕ੍ਰਿਕਟ ਇਤਿਹਾਸ ਦੇ ਸਰਵਸ੍ਰੇਸ਼ਠ ਕ੍ਰਿਕਟਰ ਹਨ। ਕਪਿਲ ਦੇਵ ਨੇ ਕਿਹਾ ਕਿ ਧੋਨੀ ਹਮੇਸ਼ਾ ਦੇਸ਼ ਨੂੰ ਖ਼ੁਦ ਤੋਂ ਪਹਿਲਾਂ ਰਖਦੇ ਹਨ ਅਤੇ ਇਸ ਦਾ ਸਿਹਰਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਧੋਨੀ ਆਈ.ਸੀ.ਸੀ. ਦੇ ਤਿੰਨੇ ਵੱਡੇ ਟੂਰਨਾਮੈਂਟ ਜਿਤਾਉਣ ਵਾਲੇ ਦੁਨੀਆ ਦੇ ਇਕਲੌਤੇ ਕਪਤਾਨ ਹਨ। ਧੋਨੀ ਦੀ ਕਪਤਾਨੀ ‘ਚ ਭਾਰਤ ਪਹਿਲਾ ਟੀ-20 ਵਿਸ਼ਵ ਖਿਤਾਬ ਜਿੱਤਿਆ ਸੀ। ਇਸ ਤੋਂ ਬਾਅਦ ਧੋਨੀ ਦੀ ਕਪਤਾਨੀ ‘ਚ 28 ਸਾਲ ਬਾਅਦ ਵਿਸ਼ਵ ਕੱਪ 2011 ‘ਚ ਜਿੱਤਿਆ ਸੀ। ਇਸ ਦੇ ਨਾਲ ਹੀ ਧੋਨੀ ਦੀ ਕਪਤਾਨੀ ‘ਚ ਭਾਰਤ ਨੇ ਚੈਂਪੀਅਨਸ ਟਰਾਫੀ ‘ਚ ਵੀ ਆਪਣਾ ਕਬਜ਼ਾ ਜਮਾਇਆ ਸੀ। ਉਨ੍ਹਾਂ ਦੀ ਕਪਤਾਨੀ ‘ਚ ਭਾਰਤ ਨੇ 27 ਟੈਸਟ ਮੈਚ ਜਿੱਤੇ ਹਨ ਅਤੇ 2009 ‘ਚ ਪਹਿਲੀ ਵਾਰ ਆਈ.ਸੀ.ਸੀ. ਟੈਸਟ ਰੈਂਕਿੰਗ ‘ਚ ਪਹਿਲਾ ਸਥਾਨ ਹਾਸਲ ਕੀਤਾ ਸੀ। ਕਪਿਲ ਨੇ ਇਕ ਪ੍ਰੋਗਰਾਮ ‘ਚ ਕਿਹਾ, ”ਧੋਨੀ ਭਾਰਤ ਦੇ ਸਭ ਤੋਂ ਮਹਾਨ ਖਿਡਾਰੀ ਹਨ। ਉਨ੍ਹਾਂ ਨੇ 90 ਟੈਸਟ ਖੇਡੇ ਅਤੇ ਇਕ ਦਿਨ ਕਹਿ ਦਿੱਤਾ ਕਿ ਨੌਜਵਾਨਾਂ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਧੋਨੀ ਨੇ ਅਜਿਹਾ ਕੀਤਾ ਅਤੇ ਇਸ ਲਈ ਉਨ੍ਹਾਂ ਨੂੰ ਸਲਾਮ ਕੀਤਾ ਜਾਣਾ ਚਾਹੀਦਾ ਹੈ। ਉਹ ਦੇਸ਼ ਨੂੰ ਹਮੇਸ਼ਾ ਖ਼ੁਦ ਤੋਂ ਉੱਪਰ ਰਖਦੇ ਹਨ। ਇਸ ਦੇ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣਾ ਚਾਹੀਦੀ ਹੈ।” ਕਪਿਲ ਦੇਵ ਨੇ ਉਸ ਸਮੇਂ ਦਾ ਜ਼ਿਕਰ ਕੀਤਾ ਜਦੋਂ ਧੋਨੀ ਨੇ 2014 ‘ਚ ਟੈਸਟ ਕ੍ਰਿਕਟ ਦੀ ਕਪਤਾਨੀ ਛੱਡੀ ਸੀ ਅਤੇ ਵਿਰਾਟ ਕੋਹਲੀ ਨੂੰ ਕਪਤਾਨ ਬਣਾਇਆ ਗਿਆ ਸੀ।


