- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਗਰ ਨਿਗਮ ਦਾ ਸੁਪਰਡੰਟ ਅਤੇ ਏਜੰਟ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ – ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਦਫਤਰ ਰਜਿਸਟਰਾਰ ਜਨਮ ਅਤੇ ਮੌਤ, ਨਗਰ ਨਿਗਮ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਅਤੇ ਉਸ ਦੇ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਸੁਪਰਡੰਟ ਨਿਰਮਲ ਸਿੰਘ ਅਤੇ ਉਸ ਦੇ ਏਜੰਟ ਥੋਮਸ ਮਸੀਹ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਕਟਾਣਾ, ਜਲੰਧਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸੁਪਰਡੰਟ ਅਤੇ ਉਸ ਦੇ ਏਜੰਟ ਵਲੋਂ ਉਸ ਦੇ ਜਨਮ ਸਰਟੀਫਿਕੇਟ ਵਿਚ ਨਾਮ ਅਤੇ ਜਨਮ ਮਿਤੀ ਵਿਚ ਸੋਧ ਕਰਨ ਬਦਲੇ 5,000/-ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ ਅਤੇ ਉਸ ਦੇ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


