- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਦਾ ਐਲਾਨ
ਨਗਰ ਨਿਗਮ/ ਮਿਊਂਸਪਲ ਕੌਂਸਲ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਸਬੰਧੀ ਵੀ ਐਲਾਨ
ਚੰਡੀਗੜ੍ਹ – ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵਲੋਂ ਅੱਜ ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਅਤੇ ਨਗਰ ਨਿਗਮ/ ਮਿਊਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ। ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ/ ਨਗਰ ਪੰਚਾਇਤਾਂ ਅਧੀਨ ਆਉਂਦੇ ਖੇਤਰ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕ੍ਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਸ੍ਰੀ ਸੰਧੂ ਨੇ ਅੱਗੇ ਕਿਹਾ ਕਿ ਇਸ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕ੍ਰਿਆ ਮਿਤੀ 04.06.2019 ਤੋਂ ਸ਼ੁਰੂ ਹੋ ਜਾਵੇਗੀ ਅਤੇ ਮਿਤੀ 11.06.2019 ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਮਿਤੀ 12.06.2019 ਨੂੰ ਹੋਵੇਗੀ, ਮਿਤੀ 13.06.2019 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 21.06.2019 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਤੇ ਇਸੇ ਦਿਨ ਚੋਣਾਂ ਪਿੱਛੋਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਸ੍ਰੀ ਸੰਧੂ ਨੇ ਦਸਿਆ ਕਿ 01.01.2019 ਤੱਕ ਸਾਰੇ ਯੋਗ ਵੋਟਰਾਂ ਦੀ ਸੂਚੀ ਅਪਡੇਟ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਉਪ ਚੋਣਾਂ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰ. 50 ਤੇ 71, ਨਗਰ ਨਿਗਮ ਬਠਿੰਡਾ ਦੇ ਵਾਰਡ ਨੰ. 30, ਨਗਰ ਨਿਗਮ ਫਗਵਾੜਾ ਦੇ ਵਾਰਡ ਨੰ. 30 ਤੇ 35, ਨਗਰ ਨਿਗਮ ਮੋਗਾ ਦੇ ਵਾਰਡ ਨੰ. 20, ਨਗਰ ਕੌਂਸਲ ਉੜਮੁੜ ਟਾਂਡਾ ਦੇ ਵਾਰਡ ਨੰ. 4, ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰ.23, ਨਗਰ ਕੌਂਸਲ ਧੂਰੀ ਦੇ ਵਾਰਡ ਨੰ. 6, ਨਗਰ ਕੌਂਸਲ ਮਲੇਰਕੋਟਲਾ ਵਾਰਡ ਨੰ. 29, ਨਗਰ ਕੌਂਸਲ ਧਾਰੀਵਾਲ ਦੇ ਵਾਰਡ ਨੰ. 2, ਨਗਰ ਕੌਂਸਲ ਦੋਰਾਹਾ ਦੇ ਵਾਰਡ ਨੰ. 4, ਨਗਰ ਕੌਂਸਲ ਬੁਢਲਾਢਾ ਦੇ ਵਾਰਡ ਨੰ. 18, ਨਗਰ ਕੌਂਸਲ ਢਿੱਲਵਾਂ ਦੇ ਵਾਰਡ ਨੰ. 2 ਤੇ 11, ਨਗਰ ਕੌਂਸਲ ਫਿਰੋਜਪੁਰ ਦੇ ਵਾਰਡ ਨੰ. 8, ਨਗਰ ਕੌਂਸਲ ਅਬੋਹਰ ਦੇ ਵਾਰਡ ਨੰ. 22 ਅਤੇ ਨਗਰ ਪੰਚਾਇਤ ਲੋਹੀਆਂ ਖਾਸ ਦੇ ਵਾਰਡ ਨੰ. 6 ਵਿਖੇ ਹੋਣਗੀਆਂ।


