- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਮਸਤੇ ਟਰੰਪ: ਡੋਨਾਲਡ ਟਰੰਪ ਵੱਲੋਂ ਭਾਰਤ ਨਾਲ ਵੱਡੇ ਵਪਾਰ ਸਮਝੌਤੇ ਦਾ ਐਲਾਨ
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਪ੍ਰੋਗਰਾਮ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਦਾ ਭਾਰਤ ‘ਚ ਸਵਾਗਤ ਕਰਦਿਆਂ ਕਿਹਾ ਕਿ ਅੱਜ ਇਤਿਹਾਸ ਰਚਿਆ ਗਿਆ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਚ ਤੁਹਾਡਾ ਦਿਲੋਂ ਸਵਾਗਤ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਇੱਕ ਨੂੰ ‘ਸਟੈਚਿਊ ਆਫ ਲਿਬਰਟੀ’ ਤੇ ਦੂਸਰੇ ਨੂੰ ‘ਸਟੈਚਿਊ ਆਫ ਯੂਨਿਟੀ’ ‘ਤੇ ਮਾਣ ਹੈ। ਟਰੰਪ ਮੋਟੇਰਾ ਸਟੇਡੀਅਮ ‘ਚ ‘ਨਮਸਤੇ ਟਰੰਪ’ ਪ੍ਰੋਗਰਾਮ ‘ਚ ਹਿੱਸਾ ਲੈਣ ਪਹੁੰਚੇ। ਇਸ ਤੋਂ ਪਹਿਲਾਂ ਅਹਿਮਦਾਬਾਦ ‘ਚ ਪੀ.ਐੱਮ. ਮੋਦੀ ਨਾਲ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਸਾਬਰਮਤੀ ਆਸ਼ਰਮ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਡੋਨਾਲਡ ਟਰੰਪ ਤੇ ਮੇਲਾਨੀਆ ਟਰੰਪ ਨੇ ਸਾਬਰਮਤੀ ਆਸ਼ਰਮ ‘ਚ ਚਰਖਾ ਵੀ ਕੱਤਿਆ। ਭਾਰਤ ਅਤੇ ਅਮਰੀਕਾ ਦੀ ਇਸਲਾਮਿਕ ਅੱਤਵਾਦ ਦੇ ਖਿਲਾਫ ਲੜਾਈ ‘ਚ ਸਾਂਝੀ ਵਚਨਬੱਧਤਾ ਜ਼ਾਹਰ ਕਰਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਐਲਾਨ ਕੀਤਾ ਕਿ ਉਹ ਮੰਗਲਵਾਰ 25 ਫਰਵਰੀ ਨੂੰ ਨਵੀਂ ਦਿੱਲੀ ‘ਚ ਅਮਰੀਕਾ ਭਾਰਤ ਨਾਲ 3 ਅਰਬ ਡਾਲਰ ਦੇ ਰੱਖਿਆ ਸਮਝੌਤਿਆਂ ‘ਤੇ ਦਸਤਖਤ ਕਰਨਗੇ। ਅਹਿਮਦਾਬਾਦ ਦੇ ਮੋਟੇਰਾ ਸਥਿਤ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਸਰਦਾਰ ਸਟੇਡੀਅਮ ‘ਚ 2 ਲੱਖ ਤੋਂ ਵੱਧ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਟਰੰਪ ਨੇ ਇਸ ਡੀਲ ਦਾ ਐਲਾਨ ਕੀਤਾ ਹੈ। ਇਸ ਦੌਰਾਨ ਟਰੰਪ ਨੇ ਕਿਹਾ ਕਿ ਅਸੀਂ ਰੱਖਿਆ ਸਹਿਯੋਗ ਨੂੰ ਅੱਗ ਵਧਾਉਂਦੇ ਰਹਾਂਗੇ। ‘ਨਮਸਤੇ ਟਰੰਪ’ ਪ੍ਰੋਗਰਾਮ ਵਿੱਚ ਮੋਦੀ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਅਗਲੇ 10 ਸਾਲਾਂ ਵਿੱਚ ਤੁਹਾਡੇ ਦੇਸ਼ ਵਿੱਚੋਂ ਅਤਿ ਦੀ ਗਰੀਬੀ ਦੂਰ ਹੋ ਜਾਵੇਗੀ। ਮੋਟੇਰਾ ਸਟੇਡੀਅਮ ਵਿਖੇ ਪਤਨੀ ਮੇਲਾਨੀਆ, ਬੇਟੀ ਇਵਾਂਕਾ, ਜਵਾਈ ਜੇਰੇਡ ਕੁਸ਼ਨਰ ਦੀ ਮੌਜੂਦਗੀ ਵਿੱਚ ਟਰੰਪ ਨੇ ਕਿਹਾ ਕਿ ਅਮਰੀਕਾ ਭਾਰਤ ਨੂੰ ਪਸੰਦ ਕਰਦਾ ਹੈ ਅਤੇ ਇਕ ਵਫ਼ਾਦਾਰ ਦੋਸਤ ਬਣਿਆ ਰਹੇਗਾ। ਇਸ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਆਗਰਾ ਦੇ ਤਾਜ ਮਹਿਲ ਦੇ ਦੀਦਾਰ ਕਰਨ ਪੁੱਜੇ। ਟਰੰਪ ਦੇ ਨਾਲ ਉਨ੍ਹਾਂ ਦੀ ਪਤਨੀ ਮੇਲਾਨੀਆ ਅਤੇ ਬੇਟੀ ਇਨਵਾਂਕਾ ਤੇ ਉਨ੍ਹਾਂ ਦੇ ਪਤੀ ਵੀ ਮੌਜੂਦ ਸਨ। ਡੋਨਾਲਡ ਟਰੰਪ ਨੇ ਤਾਜ ਮਹਿਲ ਦੀ ਵਿਜ਼ਿਟਰ ਬੁੱਕ ‘ਚ ਤਾਜ ਮਹਿਲ ਦੇਖਣ ਮਗਰੋਂ ਸੰਦੇਸ਼ ਵੀ ਲਿਖਿਆ। ਪੀ.ਐਮ. ਮੋਦੀ ਨੇ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੂੰ ਤਾਜ ਮਹਿਲ ਦੇ ਪਿਛੋਕੜ ਬਾਰੇ ਕਈ ਅਹਿਮ ਜਾਣਕਾਰੀਆਂ ਦਿੱਤੀਆਂ।।


