- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਕਰੇਗਾ ਸਨਮਾਨਿਤ
ਸ੍ਰੀ ਅਨੰਦਪੁਰ ਸਾਹਿਬ – ਲਹਿੰਦੇ ਤੇ ਚੜ੍ਹਦੇ ਪੰਜਾਬ ਵਿੱਚ ਵਸਦੇ ਗੁਰੁ ਨਾਨਕ ਪਾਤਸ਼ਾਹ ਦੇ ਅਸਥਾਨਾਂ ਦੇ ਦਰਸ਼ਨਾਂ ਲਈ ਦੋਵੇਂ ਪੰਜਾਬਾਂ ਸਣੇ ਸੰਸਾਰ ਭਰ ‘ਚ ਵਸਦੇ 13 ਕਰੋੜ ਨਾਨਕ ਨਾਮਲੇਵਾਂ ਸੰਗਤਾਂ ਨੂੰ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਵਾਉਣ ਦੇ ਲਈ ਸਭ ਤੋਂ ਵੱਧ ਯਤਨ ਕਰਨ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰੇਗਾ। ਇਹ ਪ੍ਰਗਟਾਵਾ ਅੱਜ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਉਪਰੰਤ ਕਲੱਬ ਦੇ ਪ੍ਰਧਾਨ ਤੇ ਟਕਸਾਲੀ ਕਾਂਗਰਸੀ ਆਗੂ ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਵਿੱਚ ਵਸਦੇ ਹਰ ਨਾਨਕ ਨਾਮਲੇਵਾ ਦੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਬੀਤੇ 70 ਸਾਲਾਂ ਤੋਂ ਸਵੇਰੇ-ਸ਼ਾਮ ਕੀਤੀ ਜਾਣ ਵਾਲੀ ਅਰਦਾਸ ਨੂੰ ਜੇਕਰ ਬੂਰ ਪੈਣ ਜਾ ਰਿਹਾ ਹੈ ਤਾਂ ਉਸਦਾ ਮੁੱਢ ਕਾਂਗਰਸ ਪਾਰਟੀ ਦੇ ਨਿਧੱੜਕ ਜਰਨੈਲ ਸ੍ਰ. ਨਵਜੋਤ ਸਿੰਘ ਸਿੱਧੂ ਦੇ ਸਦਕਾ ਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂ ਕਰਤਾਰਪੁਰ ਲਾਂਘੇ ਨੂੰ ਖੁਲਵਾਉਣ ਲਈ ਆਪਣੇ ਯਤਨਾਂ ਦੀ ਦੁਹਾਈ ਦੇ ਦਮਗੱਜੇ ਮਾਰ ਰਹੇ ਹੋਣ ਪਰ ਇਸ ਵਿੱਚ ਕੋਈ ਅਤਿਕਥਨੀ ਨਹੀਂ ਕਿ ਜੇ ਅੱਜ ਦੋਵੇਂ ਪਾਸੇ ਸੰਗਤ ਨੂੰ ਜਾਣ ਦੇ ਲਈ ਖੁੱਲ ਮਿਲਣ ਜਾ ਰਹੀ ਹੈ ਤਾਂ ਉਹ ਸਿਰਫ ਤੇ ਸਿਰਫ ਸ੍ਰ. ਨਵਜੋਤ ਸਿੰਘ ਸਿੱਧੂ ਦੀ ਸੋਚ ਤੇ ਉਦਮ ਸਦਕਾ ਹੀ ਸੰਭਵ ਹੋ ਸਕਿਆ ਹੈ।ਹਕੀਮ ਨੇ ਦੱਸਿਆ ਕਿ ਸਮਾਂ ਤੇ ਸਥਾਨ ਜਲਦੀ ਹੀ ਐਲਾਨ ਦਿੱਤਾ ਜਾਵੇਗਾ।


