- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ ’ਚ ਮਿ੍ਰਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ
ਅੰਮਿ੍ਰਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਵੀ ਮੁੱਖ ਮੰਤਰੀ ਜਲਦ ਨਿਯੁਕਤੀ ਪੱਤਰ ਸੌਂਪਣਗੇ
ਚੰਡੀਗੜ੍ਹ – ਲੁਧਿਆਣਾ ਵਿਖੇ ਇਕ ਪ੍ਰਾਈਵੇਟ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਕੈਮੀਕਲ ਧਮਾਕੇ ਨਾਲ ਮਾਰੇ ਗਏ ਫਾਇਰ ਬਿ੍ਰਗੇਡ ਦੇ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਪੰਜ ਜਣਿਆਂ ਦੇ ਵਾਰਸਾਂ ਨੂੰ ਅੱਜ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ। ਅੱਜ ਇਥੇ ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜ ਅਧਿਕਾਰੀਆਂ/ਕਰਮਾਚੀਆਂ ਦੇ ਵਾਰਸਾਂ ਨੂੰ ਵਿਭਾਗ ਵਿੱਚ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਅੱਜ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਿਸਾਂ ਸਾਹਿਲ ਗਿੱਲ ਪੁੱਤਰ ਸ੍ਰੀ ਸਮਾਉਣ ਗਿੱਲ (ਸਬ ਫਾਇਰ ਅਫਸਰ), ਤੁਸ਼ਾਰ ਸ਼ਰਮਾ ਪੁੱਤਰ ਸ੍ਰੀ ਰਾਜਿੰਦਰ ਕੁਮਾਰ ਸ਼ਰਮਾ (ਸਬ ਫਾਇਰ ਅਫਸਰ), ਪਰਮਿੰਦਰ ਸਿੰਘ ਪੁੱਤਰ ਸ੍ਰੀ ਰਾਜ ਕੁਮਾਰ (ਸਬ ਫਾਇਰ ਅਫਸਰ), ਭੁਪਿੰਦਰ ਸਿੰਘ ਪੁੱਤਰ ਸ੍ਰੀ ਪੂਰਨ ਸਿੰਘ (ਲੀਡਿੰਗ ਫਾਇਰ ਮੈਨ) ਤੇ ਰੇਖਾ ਰਾਣੀ ਪਤਨੀ ਸ੍ਰੀ ਰਾਜਨ (ਫਾਇਰਮੈਨ) ਨੂੰ ਵਿਭਾਗ ਵਿੱਚ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਚਾਰ ਪਰਿਵਾਰਾਂ ਦੇ ਵਾਰਿਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਕਿਹਾ ਕਿ ਲੁਧਿਆਣਾ ਵਿਖੇ ਪਿਛਲੇ ਸਾਲੇ ਵਾਪਰੇ ਇਸ ਦੁਖਾਂਤ ਵਿੱਚ ਫਾਇਰ ਬਿ੍ਰਗੇਡ ਦੇ ਜੁਝਾਰੂ ਸਟਾਫ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਤਨਦੇਹੀ ਨਾਲ ਡਿਊਟੀ ਨਿਭਾਈ ਅਤੇ 9 ਅਧਿਕਾਰੀ/ਕਰਮਚਾਰੀ ਸ਼ਹੀਦ ਹੋ ਗਏ। ਉਨ੍ਹਾਂ ਕਿਹਾ ਕਿ ਸੀਮਤ ਸਾਧਨਾਂ ਦੇ ਬਾਵਜੂਦ ਇਨ੍ਹਾਂ ਫਾਇਰ ਕਰਮੀਆਂ ਵੱਲੋਂ ਨਿਭਾਈ ਸੇਵਾ ਲਾਮਿਸਾਲ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਸ਼ਹੀਦ ਹੋਏ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ 10 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਇਨ੍ਹਾਂ ਦੇ ਬਣਦੇ ਸਾਰੇ ਬਕਾਏ ਵੀ ਤੁਰੰਤ ਕਾਰਵਾਈ ਕਰਦੇ ਹੋਏ ਦਿੱਤੇ ਜਾ ਚੁੱਕੇ ਹਨ। ਪੀੜਤ ਪਰਿਵਾਰਾਂ ਨੂੰ ਫੈਮਲੀ ਪੈਨਸ਼ਨ ਵੀ ਪਹਿਲ ਦੇ ਆਧਾਰ ’ਤੇ ਜਾਰੀ ਕਰ ਦਿੱਤੀ ਗਈ।
ਸ. ਸਿੱਧੂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅੰਮਿ੍ਰਤਸਰ ਰੇਲ ਹਾਦਸੇ ਦੀ ਪੀੜਤਾਂ ਦੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕੀਤੇ ਜਾ ਰਹੇ ਹਨ। ਪੀੜਤਾਂ ਨੂੰ ਜਿੱਥੇ ਮੁਆਵਜ਼ਾ ਰਾਸ਼ੀ ਵੰਡੀ ਗਈ ਉਥੇ ਉਨ੍ਹਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ ਅਤੇ ਮੁੱਖ ਮੰਤਰੀ ਜੀ ਜਲਦ ਹੀ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 7 ਪੀੜਤ ਪਰਿਵਾਰ ਜਿਹੜੇ ਕਿਸੇ ਨੌਕਰੀ ਦੇ ਯੋਗ ਨਹ ਸਨ, ਉਨ੍ਹਾਂ ਨੂੰ ਉਹ ਖੁਦ ਆਪਣੇ ਵੱਲੋਂ 8000 ਰੁਪਏ ਪ੍ਰਤੀ ਮਹੀਨਾ ਪ੍ਰਤੀ ਪੀੜਤ ਤਾਉਮਰ ਦੇਣਗੇ। ਇਸ ਮੌਕੇ ਵਿਧਾਇਕ ਸ੍ਰੀ ਸੁਰਿੰਦਰ ਡਾਬਰ ਤੇ ਅਮਿਤ ਵਿੱਜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ ਵੀ ਹਾਜ਼ਰ ਸਨ।


