- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਜੋਤ ਸਿੰਘ ਸਿੱਧੂ ਵੱਲੋਂ ਗੁਰਲੀਨ ਖਹਿਰਾ ਦੀ ‘ਆਕੂਪੇਸ਼ਨਲ ਇੰਗਲਿਸ਼ ਟੈਸਟ’ ਬਾਰੇ ਕਿਤਾਬ ਰਿਲੀਜ਼
ਚੰਡੀਗੜ੍ਹ – ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਗੁਰਲੀਨ ਖਹਿਰਾ ਦੀ ਓ.ਈ.ਟੀ. (‘ਆਕੂਪੇਸ਼ਨਲ ਇੰਗਲਿਸ਼ ਟੈਸਟ’) ਬਾਰੇ ਲਿਖੀ ਨਵੀਂ ਕਿਤਾਬ ਰਿਲੀਜ਼ ਕੀਤੀ ਗਈ। ਸਾਫਟ ਸਕਿੱਲ ਟਰੇਨਰ ਤੇ ਨੈਸ਼ਨਲ ਐਵਾਰਡ ਜੇਤੂ ਕਰੀਅਰ ਕਾਊਂਸਲਰ ਗੁਰਲੀਨ ਖਹਿਰਾ ਵੱਲੋਂ ਲਿਖੀ ਪੁਸਤਕ ‘ਨਰਸਿਜ਼-ਗਾਈਡ ਟੂ ਦਾ ਅਪਡੇਟਡ 2.0’ ਉਨ੍ਹਾਂ ਉਮੀਦਵਾਰਾਂ ਲਈ ਬੇਹੱਦ ਸਹਾਈ ਸਾਬਤ ਹੋਵੇਗੀ ਜੋ ਕਿ ਓ.ਈ.ਟੀ. ਦੇ ਕੇ ਵਿਦੇਸ਼ ਵਿੱਚ ਨਰਸਿੰਗ ਦੇ ਖੇਤਰ ਵਿੱਚ ਨੌਕਰੀ ਦੇ ਚਾਹਵਾਨ ਹਨ। ਓ.ਈ.ਟੀ. ਅੰਗਰੇਜ਼ੀ ਭਾਸ਼ਾ ਦੀ ਪ੍ਰੀਖਿਆ ਹੁੰਦੀ ਹੈ ਜੋ ਕਿ ਸਿਹਤ ਦੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣ ਦੇ ਚਾਹਵਾਨ ਦੇ ਮਾਹਿਰਾਂ ਲਈ ਡਿਜ਼ਾਇਨ ਕੀਤੀ ਗਈ ਹੈ ਜੋ ਕਿ ਆਸਟਰੇਲੀਆ, ਨਿਊਜ਼ੀਲੈਂਡ, ਯੂ.ਕੇ., ਸਿੰਗਾਪੁਰ ਤੇ ਦੁਬਈ ਵਿਖੇ ਇਸ ਖੇਤਰ ਵਿੱਚ ਨਾਮਣਾ ਖੱਟਣਾ ਚਾਹੁੰਦੇ ਹਨ। ਸ. ਸਿੱਧੂ ਨੇ ਗੁਰਲੀਨ ਖਹਿਰਾ ਨੂੰ ਇਸ ਪੁਸਤਕ ਲਈ ਮੁਬਾਰਕਬਾਦ ਦਿੰਦੇ ਹੋਏ ਇਹ ਉਮੀਦ ਜ਼ਾਹਰ ਕੀਤੀ ਕਿ ਇਹ ਪੁਸਤਕ ਨਰਸਿੰਗ ਦੇ ਖੇਤਰ ਵਿੱਚ ਵਿਦੇਸ਼ਾਂ ’ਚ ਕਰੀਅਰ ਬਣਾਉਣ ਦੇ ਚਾਹਵਾਨਾਂ ਲਈ ਸਹਾਈ ਸਿੱਧ ਹੋਵੇਗੀ। ਇਸ ਮੌਕੇ ਗੁਰਲੀਨ ਦੇ ਪਿਤਾ ਸ. ਪਰਮਜੀਤ ਸਿੰਘ ਖਹਿਰਾ ਜੋ ਸਾਬਕਾ ਕਬੱਡੀ ਖਿਡਾਰੀ ਤੇ ਸੇਵਾ ਮੁਕਤ ਐਸ.ਪੀ. ਹਨ, ਵੀ ਹਾਜ਼ਰ ਸਨ।


