ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਮੁੱਖ ਮੰਤਰੀ ਦੀ ਸਿਹਤ ਦਾ ਹਾਲ ਚਾਲ ਪੁੱਛਿਆ

ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਤੋਂ ਆਪਣੀ ਵਾਪਸੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਸ. ਸਿੱਧੂ ਨੇ ਮੁੱਖ ਮੰਤਰੀ ਦੀ ਸਿਹਤ ਬਾਰੇ ਪਤਾ ਲਿਆ ਅਤੇ ਉਨਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਚਾਹ ਮੌਕੇ ਦੋਵੇਂ ਆਗੂਆਂ ਵੱਲੋਂ ਕਰੀਬ ਅੱਧਾ ਘੰਟਾ ਦੁਵੱਲੇ ਹਿੱਤਾਂ ਦੇ ਵਿਭਿੰਨ ਮੁੱਦੇ ਵਿਚਾਰੇ ਗਏ। ਇਸ ਮੌਕੇ ਸ.ਸਿੱਧੂ ਨੇ ਮੁੱਖ ਮੰਤਰੀ ਨੂੰ ਪਾਕਿਸਤਾਨ ਤੋਂ ਲਿਆਂਦਾ ਤਿੱਤਰ ਵੀ ਤੋਹਫ਼ੇ ਵਜੋਂ ਦਿੱਤਾ। ਮੀਟਿੰਗ ਤੋਂ ਬਾਅਦ ਸ. ਸਿੱਧੂ ਉੱਘੇ ਅਦਾਕਾਰ ਕਪਿਲ ਸ਼ਰਮਾ ਦੇ ਵਿਆਹ ਲਈ ਰਵਾਨਾ ਹੋ ਗਏ।

VIA PUNJAB