- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਜੋਤ ਸਿੰਘ ਸਿੱਧੂ 8 ਨਵੰਬਰ ਨੂੰ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂਕਰਨ ਕਮੇਟੀ ਮੀਟਿੰਗ ਵਿਚ ਹਿੱਸਾ ਲੈਣਗੇ
ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜਲਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮ ਦੀ ਰੂਪ ਰੇਖਾ ਉਲੀਕੀ ਜਾਏਗੀ
ਚੰਡੀਗੜ – ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਲਾਗੂਕਰਨ ਕਮੇਟੀ ਦੀ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਵਿਚ ਪੰਜਾਬ ਵੱਲੋਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਹਿੱਸਾ ਲੈਣਗੇ। ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅਗਲੇ ਸਾਲ 2019 ਵਿਚ ਮਨਾਏ ਜਾਣ ਵਾਲੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਦੇ ਸ਼ਤਾਬਦੀ ਸਮਾਗਮ ਸਬੰਧੀ ਮਨਾਉਣ ਸਬੰਧੀ ਪ੍ਰੋਗਰਾਮ ਨਿਰਧਾਰਿਤ ਕਰਨ ਲਈ ਕੌਮੀ ਲਾਗੂਕਰਨ ਕਮੇਟੀ ਦੀ ਮੀਟਿੰਗ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜ ਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਮੀਟਿੰਗ ਵਿਚ ਹਿੱਸਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀ ਸ. ਸਿੱਧੂ ਤੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੂੰ ਜਿੰਮੇਵਾਰੀ ਸੌਂਪੀ ਗਈ ਜੋ ਮੀਟਿੰਗ ਵਿਚ ਅਗਲੇ ਸਾਲ ਆ ਰਹੇ ਧਾਰਮਿਕ ਤੇ ਇਤਿਹਾਸਕ ਸਮਾਗਮਾਂ ਨੂੰ ਹੋਰ ਯਾਦਗਾਰ ਬਨਾਉਣ ਲਈ ਰੂਪ ਰੇਖਾ ਉਲੀਕਣਗੇ


