- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵੀਂਆਂ ਬਣੀਆਂ ਪੰਚਾਇਤਾਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ’ਚ ਸਰਕਾਰ ਦਾ ਸਹਿਯੋਗ ਕਰਨ : ਚਰਨਜੀਤ ਸਿੰਘ ਚੰਨੀ
ਨਵਾਂਸ਼ਹਿਰ – ਪੰਜਾਬ ਦੇ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ, ਸਾਇੰਸ ਤੇ ਤਕਨਾਲੋਜੀ ਤੇ ਰੋਜ਼ਗਾਰ ਸਿਰਜਣ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ, ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦੇ ਦਾ ਹਲਫ਼ ਤੇ ਨਸ਼ਿਆਂ ਖਿਲਾਫ਼ ਸਹੁੰ ਚੁਕਵਾਈ। ਉਨ੍ਹਾਂ ਇਸ ਮੌਕੇ ਨਵੀਂਆਂ ਬਣੀਆਂ ਪੰਚਾਇਤਾਂ, ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਪਾਸੋਂ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਸਿਰਜਣ ਪ੍ਰੋਗਰਾਮ ’ਚ ਸਹਿਯੋਗ ਦੀ ਮੰਗ ਵੀ ਕੀਤੀ। ਸਥਾਨਕ ਦਾਣਾ ਮੰਡੀ ਵਿਖੇ ਇਕਤਰ ਹੋਏ ਜ਼ਿਲ੍ਹੇ ਦੇ 3300 ਤੋਂ ਵਧੇਰੇ ਪੰਚਾਂ-ਸਰਪੰਚਾਂ, ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਵਾਉਣ ਆਏ ਤਕਨੀਕੀ ਸਿਖਿਆ ਮੰਤਰੀ ਨੇ ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਐਮ ਐਲ ਏ/ਐਮ ਪੀ ਬਣਨਾ ਤਾਂ ਸੌਖਾ ਹੁੰਦਾ ਹੈ ਪਰ ਪਿੰਡ ਦੀ ਪੰਚੀ ਤੇ ਸਰਪੰਚੀ ਦੀ ਚੋਣ ਲੜਨਾ ਤੇ ਜਿਤਣਾ ਬਹੁਤ ਔਖਾ ਹੁੰਦਾ ਹੈ ਕਿਉਂ ਜੋ ਲੋਕ ਕਿਰਦਾਰ, ਕੀਤੇ ਕੰਮਾਂ ਤੇ ਸਹਿਚਾਰ ਨੂੰ ਦੇਖ ਕੇ ਹੀ ਵੋਟ ਦਿੰਦੇ ਹਨ।


