- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵੀਂ ਆਨਲਾਈਨ ਟਰਾਂਸਫਰ ਨੀਤੀ ਤਹਿਤ ਅਕਾਦਮਿਕ ਸੈਸ਼ਨ 2019-20 ਦੌਰਾਨ ਤਬਾਦਲੇ ਦੀ ਮੰਗ ਕਰਨ ਵਾਲੇ ਸਕੂਲੀ ਅਧਿਆਪਕਾਂ ਲਈ ਸਮਾਂ-ਸੀਮਾ ਨੋਟੀਫਾਈ
ਚੰਡੀਗੜ – ਭਾਵੇਂ ਨਵੀਂ ਆਨਲਾਈਨ ਤਬਾਦਲਾ ਨੀਤੀ ਤਹਿਤ ਸਕੂਲੀ ਅਧਿਆਪਕਾਂ ਲਈ ਤਬਾਦਲਿਆਂ ਦੀ ਮੰਗ ਸਬੰਧੀ ਸਮਾਂ-ਸੀਮਾ ਨੋਟੀਫਾਈ ਕੀਤੀ ਗਈ ਹੈ ਪਰ ਸਾਲ 2019-20 ਦੌਰਾਨ ਜੋ ਕਿ ਨੀਤੀ ਲਾਗੂ ਕਰਨ ਦਾ ਪਹਿਲਾ ਸਾਲ ਹੈ, ਵਿਚ ਵੱਖਰਾ ਟਾਇਮ ਟੇਬਲ ਅਪਣਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਨੀਤੀ ਦਸਤਾਵੇਜ ਵਿਚ ਜਿਕਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ।ਇਸ ਸਬੰਧੀ ਸਾਲ 2019-20 ਦੀ ਅਪਲੀਕੇਸ਼ਨ ਪ੍ਰਕਿਰਿਆ ਦੇ ਵੇਰਵਿਆਂ ਵਿਚ 26 ਜੂਨ ਨੂੰ ਪਾਲਿਸੀ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਸ਼ਾਮਿਲ ਹੈ। ਇਸ ਤੋਂ ਬਾਅਦ 27 ਜੂਨ ਤੋਂ 1 ਜੁਲਾਈ ਤੱਕ ਜੋਨਾਂ ਦੀ ਵੰਡ ਸਬੰਧੀ ਇਤਰਾਜ਼ ਮੰਗੇ ਜਾਣਗੇ ਅਤੇ ਇਤਰਾਜਾਂ ਦੀ ਜਾਂਚ ਤੋਂ ਬਾਅਦ ਜੋਨਾਂ ਦੀ ਵੰਡ ਦੀ ਸਬੰਧੀ ਆਖਰੀ ਫੈਸਲਾ 2 ਜੂਨ ਨੂੰ ਲਿਆ ਜਾਵੇਗਾ ਜਿਸ ਬਾਅਦ 3 ਜੁਲਾਈ ਨੂੰ ਜੋਨਾਂ ਸਬੰਧੀ ਨੋਟੀਫਿਕੇਸ਼ਨ ਦਿੱਤਾ ਜਾਵੇਗਾ। ਇਸ ਪ੍ਰਕਿਰਿਆ ਤੋਂ ਬਾਅਦ 4 ਜੁਲਾਈ ਤੋਂ 11 ਜੁਲਾਈ, 2019 ਤੱਕ ਤਬਾਦਲੇ ਲਈ ਖਾਲੀ ਅਸਾਮੀਆਂ ਵਿਰੁੱਧ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ। ਨਵੀਂ ਤਾਇਨਾਤੀ ਸਬੰਧੀ ਹੁਕਮ 12 ਜੁਲਾਈ, 2019 ਨੂੰ ਜਾਰੀ ਕੀਤੇ ਜਾਣਗੇ। ਮੁੱਢਲੇ ਤਬਾਦਲਿਆਂ ਤੋਂ ਬਾਅਦ ਖਾਲੀ ਹੋਈਆਂ ਅਸਾਮੀਆਂ ਭਰਨ ਲਈ ਦੂਜੇ ਪੜਾਅ ਦੌਰਾਨ 15 ਜੁਲਾਈ ਤੋਂ 22 ਜੁਲਾਈ, 2019 ਤੱਕ ਤਬਾਦਲਿਆਂ ਲਈ ਆਨਲਾਈਨ ਅਰਜੀਆਂ ਮੰਗੀਆਂ ਜਾਣਗੀਆਂ ਅਤੇ ਇਹ ਪ੍ਰਕਿਰਿਆ 31 ਜੁਲਾਈ ਤੱਕ ਜਾਰੀ ਰਹੇਗੀ ਤਾਂ ਜੋ ਮਹੀਨੇ ਅੰਦਰ ਵੱਧ ਤੋਂ ਵੱਧ ਅਧਿਆਪਕਾਂ ਨੂੰ ਸਹੂਲਤ ਦਿੱਤੀ ਜਾ ਸਕੇ। ਇਸ ਨੀਤੀ ਦਾ ਮੰਤਵ ਸਿੱਖਿਆ ਵਿਭਾਗ ਦੇ ਤਕਰੀਬਨ 80 ਤੋਂ 90 ਹਜਾਰ ਕਰਮਚਾਰੀਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਦਿਆਂ ਸਾਰੇ ਅਧਿਆਪਕਾਂ ਲਈ ਉਸਾਰੂ ਮਾਹੌਲ ਸਿਰਜਣਾ ਹੈ।


