- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵੀਂ ਤਕਨੀਕ ਦੀ ਲੋੜ, ਭਵਿੱਖੀ ਲੜਾਈਆਂ ਇਸ ਨਾਲ ਹੀ ਜਿੱਤੀਆਂ ਜਾਣਗੀਆਂ : ਜਨਰਲ ਰਾਵਤ
ਭਾਰਤੀ ਫੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਭਾਰਤੀ ਫੌਜ ਨੂੰ ਆਧੁਨਿਕ ਤਕਨੀਕ ਇਸਤੇਮਾਲ ਕਰਨ ਵਿਚ ਸਭ ਤੋਂ ਅੱਗੇ ਰਹਿਣਾ ਚਾਹੀਦਾ ਹੈ। ਸੋਮਵਾਰ ਨੂੰ ਰੱਖਿਆ ਤਕਨੀਕ ਬਾਰੇ ਇਕ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਜਨਰਲ ਰਾਵਤ ਨੇ ਕਿਹਾ ਕਿ ਆਧੁਨਿਕ ਤਕਨੀਕ ਦੇ ਵਿਕਾਸ ਨਾਲ ਹੀ ਭਵਿੱਖ ਦੀਆਂ ਲੜਾਈਆਂ ਜਿੱਤੀਆਂ ਜਾ ਸਕਣਗੀਆਂ। ਜਨਰਲ ਰਾਵਤ 31 ਦਸੰਬਰ ਨੂੰ ਰਿਟਾਇਰ ਹੋਣਗੇ।ਜਨਰਲ ਰਾਵਤ ਨੇ ਕਿਹਾ, ਇਹ ਸਪੱਸ਼ਟ ਹੋ ਰਿਹਾ ਹੈ ਕਿ ਭਵਿੱਖ ਦੀ ਲੜਾਈ ‘ਚ ਸੰਪਰਕ ਰਹਿਤ ਯੁੱਧ ਪ੍ਰਣਾਲੀ ਦੁਸ਼ਮਣ ‘ਤੇ ਬੜ੍ਹਤ ਦਿਲਾ ਸਕਦੀ ਹੈ, ਤਾਂ ਸਾਨੂੰ ਇਸ ਦਿਸ਼ਾਂ ‘ਚ ਤੁਰੰਤ ਕਦਮ ਚੁੱਕਣਾ ਚਾਹੀਦਾ ਹੈ। ਸਾਨੂੰ ਕੁਆਂਟਮ ਤਕਨੀਕ, ਸਾਇਬਰ ਸਪੇਸ ਅਤੇ ਸਭ ਤੋਂ ਵਧ ਕੇ ਆਰਟੀਫਿਸ਼ਿਅਲ ਇੰਟੈਲੀਜੈਂਸ ਦੇ ਫਾਇਦੇ ਨੂੰ ਸਮਝਣ ਦੀ ਜ਼ਰੂਰਤ ਹੈ।


