- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵੇਂ ਡੀ.ਜੀ.ਪੀ. ਨੇ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਜਾਣ-ਪਛਾਣ ਕਰਵਾਈ
ਸੂਬੇ ਦੀ ਸੁਰੱਖਿਆ ਤੇ ਸ਼ਾਂਤੀ ਹਰ ਹਾਲ ਵਿੱਚ ਬਰਕਰਾਰ ਰੱਖਣ ਦਾ ਭਰੋਸਾ
ਚੰਡੀਗੜ੍ਹ – ਪੰਜਾਬ ਦੇ ਨਵੇਂ ਪੁਲੀਸ ਮੁਖੀ ਦਿਨਕਰ ਗੁਪਤਾ ਨੇ ਅੱਜ ਸਰਕਾਰ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਉਹ ਹਰ ਸੰਭਵ ਕਦਮ ਚੁੱਕਣਗੇ। ਡੀ.ਜੀ.ਪੀ. ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਕੋਲ ਰਸਮੀ ਤੌਰ ‘ਤੇ ਆਪਣੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਉਹ ਆਪਣੇ ਪੂਰਵ ਅਧਿਕਾਰੀ ਸੁਰੇਸ਼ ਅਰੋੜਾ ਵੱਲੋਂ ਪੇਸ਼ੇਵਰ ਤੌਰ ‘ਤੇ ਤੈਅ ਕੀਤੇ ਉਚ ਮਿਆਰ ਨੂੰ ਕਾਇਮ ਰੱਖਣਗੇ ਅਤੇ ਸਾਰਿਆਂ ਲਈ ਨਿਰਪੱਖ ਪੁਲੀਸ ਪ੍ਰਬੰਧ ਯਕੀਨੀ ਬਣਾਉਣਗੇ। ਇਸ ਮੌਕੇ ਮੰਤਰੀ ਮੰਡਲ ਨੇ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਅਗਵਾਈ ਵਿੱਚ ਪੁਲੀਸ ਫੋਰਸ ਨੇ ਅਪਰਾਧ ਨੂੰ ਕੰਟਰੋਲ ਕਰਨ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਸਮੇਤ ਵੱਡੀ ਮੱਲਾਂ ਮਾਰੀਆਂ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਸੂਬੇ ਦੀ ਪੁਲੀਸ ਫੋਰਸ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਵਿੱਚ ਸ਼ਾਨਦਾਰ ਢੰਗ ਕੰਮ ਕਰ ਰਹੀ ਹੈ ਪਰ ਉਚ ਮਿਆਰੀ ਉਤਪਾਦਕਤਾ ਮੁਤਾਬਕ ਹੋਰ ਪ੍ਰਭਾਵੀ ਬਣਾਉਣ ਦੀ ਲੋੜ ਹੈ। ਸ੍ਰੀ ਦਿਨਕਰ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਫੋਰਸ ਦੇ ਫੰਡਾਂ ਦੀ ਉਤਪਾਦਕ ਵਰਤੋਂ ਦੇ ਢੰਗ ਤਰੀਕੇ ਲੱਭਣ ਤੋਂ ਇਲਾਵਾ ਇਹ ਵੀ ਯਕੀਨੀ ਬਣਾਉਣਗੇ ਕਿ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਸਬੰਧੀ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਹੋਵੇ।ਮੰਤਰੀ ਮੰਡਲ ਨੇ ਪੁਲੀਸ ਫੋਰਸ ਨੂੰ ਮੌਜੂਦਾ ਸੰਦਰਭ ਵਿੱਚ ਸੂਬੇ ਨੂੰ ਦਰਪੇਸ਼ ਨਵੀਆਂ ਚੁਣੌਤੀਆਂ ਨਾਲ ਸਿੱਝਣ ਲਈ ਆਪਣੀਆਂ ਸਮਰਥਾਵਾਂ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਹੈ।


