- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ
ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭਲਾ ਨਹੀਂ ਸਕਦੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਹਰ ਸਾਲ ਜੂਨ ਅਤੇ ਨਵੰਬਰ ਮਹੀਨਾ ਆਉਂਦਿਆਂ ਹੀ ਸਿੱਖ ਕੌਮ ਦੇ ਜ਼ਖ਼ਮ ਰਿਸਣ ਲੱਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸਾਹਮਣੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਅਜੇ ਤੀਕ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੇ ਸਿੱਖਾਂ ਨਾਲ ਸਦਾ ਹੀ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸੇ ਦੌਰਾਨ ਅੱਜ ਨਵੰਬਰ 1984 ਦੇ ਸਿੱਖ ਕਤਲੇਆਮ ਸਮੇਂ ਸ਼ਹੀਦ ਕੀਤੇ ਗਏ ਸਿੰਘ/ਸਿੰਘਣੀਆਂ ਤੇ ਭਝੰਗੀਆਂ ਦੀ ਯਾਦ ਵਿਚ ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗਰਦਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਰਕੀਰਤ ਸਿੰਘ ਦੇ ਜਥੇ ਨੇ ਗਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਸਮੇਤ ਸੰਗਤਾਂ ਮੌਜੂਦ ਸਨ।


