- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ਾ ਤਸ਼ਕਰਾ ਦੇ ਤਸ਼ੱਦਦ ਦਾ ਸ਼ਿਕਾਰ ਅਨੁਸੂਚਿਤ ਜਾਤੀ ਨੌਜਵਾਨ ਦੀ ਅੱਖਾਂ ਦੀ ਰੋਸ਼ਨੀ ਨੂੰ ਹਮੇਸ਼ਾ ਲਈ ਵਹਿਸ਼ੀਆਨਾ ਤਰੀਕਿਆਂ ਨਾਲ ਖਤਮ ਕੀਤਾ — ਕੈਂਥ
ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਸਰਕਾਰ ਵਿੱਚ ਪਿਛਲੇ ਦਿਨੀਂ ਅਨੁਸੂਚਿਤ ਜਾਤੀ ਪ੍ਰੀਵਾਰ ਨਾਲ ਨਸ਼ਾ ਤਸ਼ਕਰਾ ਵੱਲੋਂ ਤਸ਼ੱਦਦ ਕਰਕੇ ਅੱਖਾਂ ਦੀ ਰੋਸ਼ਨੀ ਨੂੰ ਹਮੇਸ਼ਾ ਲਈ ਵਹਿਸ਼ੀਆਨਾ ਤਰੀਕਿਆਂ ਨਾਲ ਖਤਮ ਕਰਨ ਦੀ ਨਿੰਦਿਆ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਵਿੱਚ ਨਸ਼ਿਆਂ ਦੇ ਹੜ੍ਹ ਰੋਕਣ ਵਾਲਿਆਂ ਨੂੰ ਅਣਮਨੁੱਖੀ ਤਸੀਹਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਜਿਲ੍ਹਾ ਕਪੂਰਥਲਾ ਦੇ ਅਧੀਨ ਆਉਂਦੇ ਥਾਣਾ ਫ਼ੰਤੂ ਢੀਗਾਂ ਦੇ ਪਿੰਡ ਫਜ਼ਲਾਬਾਦ ਦਾ ਮਨਜੀਤ ਸਿੰਘ ਅਨੁਸੂਚਿਤ ਜਾਤੀ ਪ੍ਰੀਵਾਰ ਨਾਲ ਸਬੰਧਤ ਮੈਂਬਰ ਪੰਚਾਇਤ ਨੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਰੋਕਣ ਲਈ ਚਾਰਾਜੋਈ ਕੀਤੀ ਤਾਂ ਨਸ਼ਾ ਤਸ਼ਕਰਾ ਨੇ ਵਹਿਸ਼ੀਆਨਾ ਤਰੀਕੇ ਨਾਲ ਪ੍ਰੀਵਾਰ ਕੁੱਟ ਮਾਰ ਕੀਤੇ ਜਾਣ ਨਾਲ ਪ੍ਰੀਵਾਰ ਮੁਖੀ ਦੀ ਅੱਖਾਂ ਦੀ ਰੋਸ਼ਨੀ ਲਈ ਗਈ ਅਤੇ ਹੋਰਨਾਂ ਪ੍ਰੀਵਾਰ ਮੈਂਬਰ ਨੂੰ ਗੰਭੀਰ ਜ਼ਖਮੀ ਕੀਤਾ ਗਿਆ ,ਪਰ ਕੈਪਟਨ ਸਰਕਾਰ ਨੇ ਨਸ਼ੇ ਖਿਲਾਫ਼ ਲੜਾਈ ਲੜਣ ਵਾਲੇ ਯੋਧੇ ਦੀ ਕੋਈ ਸਾਰ ਨਹੀਂ ਲਈ ਨਾ ਹੀ ਨਸ਼ਾ ਤਸ਼ਕਰਾ ਨੂੰ ਗ੍ਰਿਫਤਾਰ ਕੀਤਾ ਗਿਆ।ਸ੍ਰ ਕੈਂਥ ਨੇ ਕਿਹਾ ਕਿ ਇਕ ਪਾਸੇ ਤਾਂ ਕੈਪਟਨ ਸਰਕਾਰ ਨਸ਼ਾ ਤਸ਼ਕਰਾ ਦਾ ਲੱਕ ਤੋੜਨ ਦਾ ਦਾਅਵਾ ਕਰਦੀ ਹੈ ਤਾਂ ਦੂਜੇ ਪਾਸੇ ਨਸ਼ਿਆਂ ਦੇ ਗਰੋਹਾਂ ਵੱਲੋਂ ਆਮ ਨਾਗਰਿਕਾਂ ਨੂੰ ਨਸ਼ੇ ਨੂੰ ਰੋਕਣ ਲਈ ਯਤਨਸ਼ੀਲ ਸੰਘਰਸ਼ੀ ਲੋਕਾਂ ਨੂੰ ਵਹਿਸ਼ੀਪੁਣੇ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਮੌਕੇ ਦਾ ਇਤਜ਼ਾਰ ਕਰ ਰਹੀ ਹੈ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਫੈਸਲਾ ਲਿਆ ਕਿ ਇਹ ਸਾਰਾ ਗੰਭੀਰ ਮਸਲੇ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਉਠਾਇਆ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਮਨਜੀਤ ਸਿੰਘ ਸਰਕਾਰੀ ਖਰਚੇ ਉਤੇ ਇਲਾਜ਼ ਕਰਵਾਇਆ ਜਾਵੇ ਪ੍ਰੀੜਤ ਪ੍ਰੀਵਾਰ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇ ਅਤੇ ਨਸ਼ਿਆਂ ਖਿਲਾਫ਼ ਲੜਾਣ ਲਈ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇ।


