- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ਾ ਤਸਕਰਾਂ ਨੂੰ ਅਦਾਲਤਾਂ ‘ਚੋਂ ਦਿਵਾਈਆਂ ਜਾਣਗੀਆਂ ਸਖ਼ਤ ਸਜ਼ਾਵਾਂ: ਡੀ.ਜੀ.ਪੀ ਅਰੋੜਾ
ਡੀ.ਜੀ.ਪੀ ਅਰੋੜਾ ਤੇ ਮੁਸਤਫਾ ਵਲੋਂ ਸਰਹੱਦੀ ਜਿਲਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ
ਚੰਡੀਗੜ – ਪੰਜਾਬ ਪੁਲੀਸ ਅਤੇ ਐਸਟੀਐਫ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਦੇ ਆਸ਼ੇ ਤਹਿਤ ਹਰ ਤਰਾਂ ਦੇ ਨਸ਼ਾਂ ਤਸਕਰਾਂ ਖਿਲਾਫ਼ ਵਿਆਪਕ ਮੁਹਿੰਮ ਵਿੱਢੀ ਜਾਵੇਗੀ ਅਤੇ ਉਨਾਂ ਦੇ ਕੇਸਾਂ ਦੀ ਪੁਖ਼ਤਾ ਪੈਰਵੀ ਕਰਕੇ ਅਦਾਲਤਾਂ ਵਿੱਚੋਂ ਸਖ਼ਤ ਕਾਨੂੰਨੀ ਸਜ਼ਾਵਾਂ ਦਿਵਾਈਆਂ ਜਾਣਗੀਆਂ। ਅੱਜ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਜ਼ਿਲਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗ ਦੌਰਾਨ ਡੀ ਜੀ ਪੀ ਪੰਜਾਬ ਸ੍ਰੀ ਸੁਰੇਸ਼ ਅਰੋੜਾ ਨੇ ਅਤੇ ਡੀਜੀਪੀ ਐਸਟੀਐਫ ਸ੍ਰੀ ਮੁਹੰਮਦ ਮੁਸਤਫ਼ਾ ਨੇ ਸਾਂਝੇ ਤੌਰ ‘ਤੇ ਇਹ ਗੱਲ ਕਹੀ। ਇਸ ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਇਸ਼ਵਰ ਸਿੰਘ, ਆਈ.ਜੀ ਐਸ.ਟੀ.ਐਫ ਆਰ ਕੇ ਜੈਸਵਾਲ, ਆਈ.ਜੀ.ਬਾਰਡਰ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵ, ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਅਤੇ ਕਮਿਸ਼ਨਰੇਟ ਪੁਲਿਸ ਤੋਂ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਪੁਲਿਸ ਅਧਿਕਾਰੀਆਂ ਨਾਲ ਇਨਾਂ ਮੀਟਿੰਗ ਵਿਚ ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਐਸਟੀਐਫ ਇੱਕੋ ਹੀ ਵਿਭਾਗ ਦੇ ਅੰਗ ਹਨ ਅਤੇ ਇਨਾਂ ਵੱਲੋਂ ਇਕੱਠਿਆਂ ਹੀ ਕੰਮ ਕਰਕੇ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾਵੇਗਾ ਅਤੇ ਸਮੱਗਲਰਾਂ ਅਤੇ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਇਨਾਂ ਦੀਆਂ ਜਾਇਦਾਦਾਂ ਜ਼ਬਤ ਕਰਵਾਈਆਂ ਜਾਣਗੀਆਂ। ਉਨਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਆਖਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਿਆਂ ਤਸਕਰਾਂ ਖਿਲਾਫ਼ ਇਹ ਮੁਹਿੰਮ ਪੰਜਾਬ ਪੱਧਰ ‘ਤੇ ਚਲਾਈ ਗਈ ਹੈ ਜਿਸ ਕਰਕੇ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਿੱਦਿਅਕ ਅਦਾਰਿਆਂ ਅਤੇ ਪਿੰਡਾਂ ਸ਼ਹਿਰਾਂ- ਮੁਹੱਲਿਆਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾਣ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ। ਉਨਾਂ ਇਹ ਵੀ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨਾਂ ਲਈ ਸਪੋਰਟਸ ਕਲੱਬ ਖੋਲੇ ਜਾਣ ਤਾਂ ਜੋ ਨੌਜਵਾਨ ਪੀੜੀ ਵਿਚ ਖੇਡਾਂ ਪ੍ਰਤੀ ਉਤਸ਼ਾਹ ਵਧ ਸਕੇ ਅਤੇ ਉਹ ਆਪਣਾ ਅਤੇ ਆਪਣੇ ਦੇਸ਼ ਦਾ ਨਾਮ ਖੇਡਾਂ ਵਿਚ ਰੌਸ਼ਨ ਕਰ ਸਕਣ। ਉਨਾਂ ਪੁਲਿਸ ਸਮੂਹ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਆਖਿਆ ਕਿ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੇ ਫਰਜ਼ ਨਿਭਾਉਣ ਤਾਂ ਜੋ ਪੰਜਾਬ ਪੁਲਿਸ ਦਾ ਅਕਸ ਆਮ ਪਬਲਿਕ ਵਿੱਚ ਹੋਰ ਬਿਹਤਰ ਹੋ ਸਕੇ। ਅਜਿਹਾ ਕਰਨ ਨਾਲ ਪੁਲਿਸ-ਪਬਲਿਕ ਵਿਚਾਲੇ ਨੇੜਤਾ ਵੀ ਵਧੇਗੀ ਅਤੇ ਇਹ ਪਹਿਲ ਰਾਜ ਵਿੱਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਵਿਚ ਸਹਾਈ ਸਿੱਧ ਹੋਵੇਗੀ।


