- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ਿਆਂ ਦੇ ਖ਼ਾਤਮੇ ਲਈ ਔਰਤਾਂ ਦੀ ਲਾਮਬੰਦੀ ਜ਼ਰੂਰੀ : ਗਰਚਾ
ਕੁਰਾਲੀ – ਪੰਜਾਬ ਵਿੱਚ ਫੈਲੇ ਨਸ਼ਿਆਂ ਦੀ ਭੈੜੀ ਲੱਤ ਨੇ ਨੌਜਵਾਨੀ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ| ਇਨ੍ਹਾਂ ਨਸ਼ਿਆਂ ਦਾ ਸੰਤਾਪ ਵਧੇਰੇ ਕਰਕੇ ਔਰਤਾਂ ਹੰਢਾ ਰਹੀਆਂ ਹਨ| ਭਾਵੇਂ ਔਰਤ ਮਾਂ ਦੇ ਰੂਪ ਵਿੱਚ ਹੋਵੇ, ਭੈਣ ਦੇ ਰੂਪ ਵਿੱਚ ਜਾਂ ਪਤਨੀ ਦੇ ਰੂਪ ਵਿੱਚ ਕਿਉਂ ਨਾ ਹੋਵੇ| ਇਸ ਲਈ ਔਰਤਾਂ ਨੂੰ ਹੀ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਪਵੇਗਾ| ਇਹ ਵਿਚਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਹਲਕਾ ਖਰੜ ਵਿੱਚ ਨਸ਼ਿਆਂ ਪ੍ਰਤੀ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਚੰਦੋਂ ਵਿਖੇ ਲੋਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ|ਬੀਬੀ ਗਰਚਾ ਨੇ ਵਿਸ਼ੇਸ਼ ਔਰਤਾਂ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਨਸ਼ਿਆਂ ਖਿਲਾਫ਼ ਔਰਤਾਂ ਦੀ ਲਾਮਬੰਦੀ ਹੋਣੀ ਜ਼ਰੂਰੀ ਹੈ| ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਕਰਨ ਦੇ ਆਦੀ ਹੈ, ਉਹ ਨਸ਼ਿਆਂ ਦਾ ਤਿਆਗ ਕਰਨ ਅਤੇ ਜਿਹੜੇ ਨੌਜਵਾਨ ਨਸ਼ਾ ਨਹੀਂ ਕਰਦੇ, ਉਹ ਆਪਣੇ ਸਾਥੀ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਣ ਲਈ ਯਤਨ ਕਰਨ| ਇਸ ਦੇ ਨਾਲ ਹੀ ਪਿੰਡਾਂ ਵਿੱਚ ਨਸ਼ੇ ਵੇਚਣ ਵਾਲਿਆਂ ਖਿਲਾਫ਼ ਠੀਕਰੀ ਪਹਿਰੇ ਲਗਾਏ ਜਾਣ ਤਾਂ ਜੋ ਕੁਝ ਕੁ ਪੈਸਿਆਂ ਦੀ ਖਾਤਰ ਪੰਜਾਬ ਦੀ ਨੌਜਵਾਨੀ ਦਾ ਬੇੜਾ ਗਰਕ ਕਰਨ ਵਾਲੇ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਪਹੁੰਚਾਇਆ ਜਾ ਸਕੇ| ਉਨ੍ਹਾਂ ਨੌਜਵਾਨਾਂ ਨੂੰ ਆਪਣੇ ਸ਼ਰੀਰਾਂ ਦੀ ਸੰਭਾਲ ਕਰਨ ਦੇ ਮੱਦੇਨਜ਼ਰ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੀ ਜ਼ਰੂਰਤ ਤੇ ਜ਼ੋਰ ਦੇਣ ਲਈ ਵੀ ਕਿਹਾ| ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਖਿਲਾਫ਼ ਹਲਕਾ ਖਰੜ ਦੇ ਪਿੰਡ ਪਿੰਡ ਜਾ ਕੇ ਹਲਕੇ ਨੂੰ ਨਸ਼ਾ ਮੁਕਤ ਕਰਵਾਉਣ ਦੇ ਯਤਨਾਂ ਵਿੱਚ ਜੁਟੇ ਹੋਏ ਹਨ| ਇਸ ਮੌਕੇ ਬਲਬੀਰ ਸਿੰਘ ਚੰਦੋਂ, ਦੀਦਾਰ ਸਿੰਘ ਚੰਦੋਂ ਪੰਚ, ਅਮਰਜੀਤ ਸਿੰਘ ਪੰਚ, ਬਲਵਿੰਦਰ ਸਿੰਘ ਪੰਚ, ਨਿਰਮਲ ਸਿੰਘ, ਜਸਵੀਰ ਸਿੰਘ, ਲਕਸ਼ਦੀਪ ਸਿੰਘ, ਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਮਨਮਿੰਦਰ ਸਿੰਘ, ਸੁਰਿੰਦਰ ਸਿੰਘ, ਪ੍ਰਭਜੋਤ ਸਿੰਘ, ਬਿਕਰਮ ਸਿੰਘ ਆਦਿ ਨੇ ਬੀਬੀ ਗਰਚਾ ਵੱਲੋਂ ਹਲਕਾ ਖਰੜ ਵਿਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਲਈ ਵਿੱਢੀ ਮੁਹਿੰਮ ਦੀ ਸ਼ਲਾਘਾ ਵੀ ਕੀਤੀ


