- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ
ਸ਼ਾਹਕੋਟ – ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਟੀਮ ਨੇ 1000 ਨਸ਼ੀਲੀਆ ਗੋਲੀਆ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਗੁਰਮੇਜ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਨਜਦੀਕ ਬੰਨ ਦਰਿਆ ਸਤਲੁਜ ਤੋ ਵਰਿੰਦਰ ਦਾਸ (ਉਮਰ ਕਰੀਬ 22 ਸਾਲ) ਪੁੱਤਰ ਮੰਗਲ ਦਾਸ ਵਾਸੀ ਐਦਲਪੁਰ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ ਇਸ ਪਾਸੋ 1000 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਇਸ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।ਦੌਰਾਨੇ ਪੁੱਛਗਿੱਛ ਵਰਿੰਦਰ ਦਾਸ ਦੱਸਿਆ ਕਿ ਉਹ ਅਰਸਾ ਕਰੀਬ 5-6 ਮਹੀਨੇ ਤੋ ਨਸ਼ੀਲੀਆ ਗੋਲੀਆ ਵੇਚਣ ਦਾ ਕੰਮ ਕਰਦਾ ਹੈ। ਜੋ ਉਹ ਇਹ ਨਸ਼ੀਲੀਆ ਗੋਲੀਆ ਬਰਨਾਲਾ ਸਾਈਡ ਤੋ ਲੈ ਕੇ ਆਉਦਾ ਹੈ ਅਤੇ ਸ਼ਾਹਕੋਟ ਦੇ ਏਰੀਆ ਵਿੱਚ ਨਸ਼ੀਲੀਆ ਗੋਲੀਆ ਸਪਲਾਈ ਕਰਦਾ ਹੈ। ਇਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।


