- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਹਿਰਾਂ ਵਿੱਚ 22 ਸਤੰਬਰ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ
ਚੰਡੀਗੜ – ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 22 ਤੋਂ 29 ਸਤੰਬਰ, 2018 ਤੱਕ ਨਹਿਰੀ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ‘ਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਲਾਹੌਰ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂ ਕਿ ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ, ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।


