- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਂਦੇੜ ਸਾਹਿਬ ਦੇ ਡੀਸੀ ਨੂੰ ਮਿਲਿਆ ਸਿੱਖਾਂ ਦਾ ਵਫ਼ਦ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅੱਜ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਅੱਜ ਤਖ਼ਤ ਸ੍ਰੀ ਹਜੂਰ ਸਾਹਿਬ, ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਅਗਵਾਈ ਵਿੱਚ ਐਕਟ 1956 ਦੀ ਧਾਰਾ 11 ਵਿੱਚ ਸੋਧ ਕਰਨ ਲਈ ਸਿੱਖਾਂ ਦਾ ਇੱਕ ਵਫ਼ਦ ਨਾਂਦੇੜ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਇਹ ਮੰਗ ਰੱਖੀ ਕਿ ਸਕਰਾਰ ਨੇ ਐਕਟ 1956 ਦੀ ਧਾਰਾ 11 ਵਿੱਚ ਤਬਦੀਲੀ ਕਰਕੇ ਤਖ਼ਤ ਸਾਹਿਬ ਦੇ ਕਮੇਟੀ ਦਾ ਪ੍ਰਧਾਨ ਥਾਪਣਾ ਸਿੱਧਾ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਸਰਕਾਰ ਦੀ ਦਖ਼ਲਅੰਦਾਜ਼ੀ ਦੱਸੀ ਹੈ, ਜਿਸ ਦਾ ਦਿੱਲੀ ਕਮੇਟੀ ਵੱਲੋਂ ਅਸੀਂ ਵਿਰੋਧ ਕਰਦੇ ਹਾਂ ਅਤੇ ਉਨ੍ਹਾਂ ਦੀ ਇਸ ਮੰਗ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਮਨਵਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹਾਂ। ਸ੍ਰੀ ਸਿਰਸਾ ਕਿਹਾ ਕਿ ਐਕਟ 1956 ਅਨੁਸਾਰ ਕਮੇਟੀ ਦੇ ਮੈਂਬਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਹੋਇਆ ਪ੍ਰਧਾਨ ਦੀ ਚੋਣ ਕਰਦੇ ਸਨ ਪਰ ਸਰਕਾਰ ਵੱਲੋਂ ਐਕਟ ਦੀ ਧਾਰਾ 11 ਵਿੱਚ ਤਬਦੀਲੀ ਹੋਣ ਕਾਰਨ ਉਹ ਆਪਣੇ ਹੱਕ ਦੀ ਵਰਤੋਂ ਨਹੀਂ ਕਰ ਸਕਦੇ। ਸ੍ਰੀ ਸਿਰਸਾ ਨੇ ਮਹਾਂਰਾਸ਼ਟਰ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਸਿੱਖ ਕੌਮ ਇੱਕ ਆਜ਼ਾਦ ਹਸਤੀ ਹੈ ਅਤੇ ਦੇਸ਼ ਦਾ ਸੰਵਿਧਾਨ ਉਨ੍ਹਾਂ ਨੂੰ ਆਪਣੇ ਗੁਰਧਾਮਾਂ ਦਾ ਪ੍ਰਬੰਧ ਕਰਨ ਦੀ ਸੁਤੰਤਰਾ ਪ੍ਰਦਾਨ ਕਰਦਾ ਹੈ। ਇਸ ਲਈ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਐਕਟ ਨਾਲ ਵਿੱਚ ਕੋਈ ਤਬਦੀਲੀ ਨਾ ਕੀਤੀ ਜਾਵੇ।


