- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਦਾ ਮਾਮਲਾ ਮਾਲ ਮੰਤਰੀ ਸਰਕਾਰੀਆ ਵੱਲੋਂ ਵਿਭਾਗੀ ਪੜਤਾਲ ਦੇ ਹੁਕਮ
ਚੰਡੀਗੜ੍ਹ – ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਵਿੱਚ ਅਣਗਹਿਲੀ ਦੇ ਮਾਮਲੇ ਦੀ ਵਿਭਾਗੀ ਪੜਤਾਲ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਬਾਰੇ ਮਾਲ ਵਿਭਾਗ ਵੱਲੋਂ ਜਾਰੀ ਤਬਾਦਲਾ ਸੂਚੀ ‘ਚ ਦੋ ਮ੍ਰਿਤਕ ਅਤੇ ਦੋ ਸੇਵਾਮੁਕਤ ਨਾਇਬ ਤਹਿਸੀਲਦਾਰਾਂ ਦੀ ਵੀ ਬਦਲੀ ਕੀਤੇ ਜਾਣ ਬਾਰੇ ਅੱਜ ਮੀਡੀਆ ਰਿਪੋਰਟਾਂ ਪ੍ਰਕਾਸ਼ਿਤ ਹੋਈਆਂ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਲ ਮੰਤਰੀ ਨੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ (ਐਫਸੀਆਰ) ਨੂੰ ਸਮਾਂਬੱਧ ਜਾਂਚ ਦੇ ਆਦੇਸ਼ ਦਿੱਤੇ ਹਨ। ਐਫਸੀਆਰ ਨੂੰ ਸ਼ੁੱਕਰਵਾਰ ਸ਼ਾਮ ਤੱਕ ਜਾਂਚ ਰਿਪੋਰਟ ਸੌਂਪਣ ਦਾ ਹੁਕਮ ਦਿੰਦਿਆਂ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।


