- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਈਜੀਰੀਆ ਵਿੱਚ ਬੰਦੂਕਧਾਰੀਆਂ ਨੇ ਸਕੂਲ ਤੇ ਕੀਤੀ ਗੋਲ਼ੀਬਾਰੀ, ਕਰੀਬ 200 ਵਿਦਿਆਰਥੀ ਅਗਵਾ
ਲਾਗੋਸ – ਨਾਈਜੀਰੀਆ ਦੇ ਉੱਤਰੀ ਰਾਜ ਨਾਈਜਰ ਸਟੇਟ ਵਿਚ ਸਾਲਿਹੁ ਟੈਂਕੋ ਇਸਲਾਮਿਕ ਸਕੂਲ ਤੋਂ ਕਰੀਬ 200 ਵਿਦਿਆਰਥੀਆਂ ਨੂੰ ਅਗਵਾ ਕਰ ਲਿਆ ਗਿਆ। ਇਸ ਘਟਨਾ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਿਕਰਯੋਗ ਹੈ ਕਿ ਅਗਵਾ ਬੱਚਿਆਂ ਦੀ ਗਿਣਤੀ 200 ਹੈ।ਨਾਈਜਰ ਸਟੇਟ ਪੁਲੀਸ ਬੁਲਾਰੇ ਵਾਸੀਯੂ ਅਬਿਓਦੁਲ ਨੇ ਘਟਨਾ ਦੀ ਪੁਸ਼ਟੀ ਕੀਤੀ ਹਾਲਾਂਕਿ ਉਹਨਾਂ ਨੇ ਅਗਵਾ ਬੱਚਿਆਂ ਦੀ ਗਿਣਤੀ ਨਹੀਂ ਦੱਸੀ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਹਥਿਆਰਬੰਦ ਲੋਕਾਂ ਨੇ ਅੰਜਾਮ ਦਿੱਤਾ, ਜੋ ਮੋਟਰਸਾਈਕਲ ਤੇ ਸਵਾਰ ਸਨ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਅਤੇ ਵੱਡੀ ਗਿਣਤੀ ਵਿਚ ਬੱਚਿਆਂ ਨੂੰ ਅਗਵਾ ਕਰ ਲਿਆ। ਉਹਨਾਂ ਨੇ ਦੱਸਿਆ ਕਿ ਇਸ ਦੌਰਾਨ ਉਹਨਾਂ ਲੋਕਾਂ ਨੇ ਇਕ ਵਿਅਕਤੀ ਨੂੰ ਗੋਲੀ ਵੀ ਮਾਰ ਦਿੱਤੀ।ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਬਚਾਉਣ ਲਈ ਬਚਾਅ ਦਲਾਂ ਨੂੰ ਭੇਜਿਆ ਗਿਆ ਹੈ ਅਤੇ ਪੁਲੀਸ ਇਹ ਯਕੀਨੀ ਕਰੇਗੀ ਕਿ ਬੱਚਿਆਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਸਕੂਲਾਂ ਤੋਂ ਬੱਚਿਆਂ ਨੂੰ ਅਗਵਾ ਕਰਨ ਦੀਆਂ ਘਟਨਾਵਾਂ ਇੱਥੇ ਵਾਰ-ਵਾਰ ਵਾਪਰ ਰਹੀਆਂ ਹਨ। ਜਿਸ ਕਾਰਨ ਕਈ ਸਕੂਲਾਂ ਨੂੰ ਬੰਦ ਕਰਨਾ ਪਿਆ ਹੈ।


