- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ‘ਚ ਮੁੜ ਹਿੰਸਕ ਪ੍ਰਦਰਸ਼ਨ
ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਮੈਟਰੋ ਸਟੇਸ਼ਨ ਕੀਤੇ ਬੰਦ
ਨਵੀਂ ਦਿੱਲੀ – ਨਾਗਰਿਕਤਾ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਦੀ ਅੱਗ ਹੋਰ ਭੜਕ ਗਈ ਹੈ। ਦਿੱਲੀ ਦੇ ਸੀਲਮਪੁਰ ਅਤੇ ਜਾਫਰਾਬਾਦ ਇਲਾਕੇ ‘ਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਬੱਸਾਂ ਅਤੇ ਹੋਰ ਸਰਕਾਰੀ ਵਾਹਨਾਂ ਦੀ ਭੰਨਤੋੜ ਅਤੇ ਪੁਲਿਸ ਉੱਤੇ ਪੱਥਰਬਾਜ਼ੀ ਕੀਤੀ। ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਕਰਨ ਲਈ ਲਗਭਗ 2000 ਲੋਕ ਇਕੱਤਰ ਹੋਏ ਸਨ। ਭੀੜ ਨੇ ਸੀਲਮਪੁਰ ਟੀ ਪੁਆਇੰਟ ਤੋਂ ਜਾਫਰਾਬਾਦ ਟੀ ਪੁਆਇੰਟ ਵਿਚਕਾਰ ਪੱਥਰਬਾਜ਼ੀ ਕੀਤੀ। ਇਸ ‘ਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਕਈ ਗੱਡੀਆਂ ਦੀ ਤੋੜਭੰਨ ਕੀਤੀ ਗਈ। ਹੰਗਾਮੇ ਤੋਂ ਬਾਅਦ ਵੈਲਕਮ, ਜਾਫਰਾਬਾਦ, ਮੌਜਪੁਰ-ਬਾਬਰਪੁਲ ਮੈਟਰੋ ਸਟੇਸ਼ਨਾਂ ਦੇ ਦਰਵਾਜੇ ਬੰਦ ਕਰ ਦਿੱਤੇ ਗਏ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਕਾਬੂ ਪਾਉਣ ਲਈ ਹੰਝੂ ਗੈਸ ਦੇ ਗੋਲੇ ਵੀ ਛੱਡੇ। ਰੈਲੀ ‘ਚ ਸ਼ਾਮਿਲ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਪ੍ਰਦਰਸ਼ਨ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ‘ਚ ਵਿਦਿਆਰਥੀਆਂ ‘ਤੇ ਪੁਲਿਸ ਦੀ ਕਾਰਵਾਈ ਅਤੇ ਦੇਸ਼ ‘ਚ ਐਨ.ਆਰ.ਸੀ. ਲਾਗੂ ਕਰਨ ਵਿਰੁੱਧ ਹੈ। ਪ੍ਰਦਰਸ਼ਨ ‘ਚ ਸ਼ਾਮਿਲ ਲੋਕਾਂ ਨੇ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਅਤੇ ਐਨ.ਆਰ.ਸੀ. ਰਾਹੀਂ ਹਿੰਦੂ-ਮੁਸਲਮਾਨਾਂ ਵਿਚਕਾਰ ਦਰਾਰ ਪੈਦਾ ਕੀਤੀ ਜਾ ਰਹੀ ਹੈ। ਜਾਮੀਆ ‘ਚ ਜੇ ਰੋਸ ਪ੍ਰਦਰਸ਼ਨ ਹੋਇਆ ਵੀ ਸੀ ਤਾਂ ਵੀ ਪੁਲਿਸ ਨੂੰ ਲਾਈਬ੍ਰੇਰੀ ਅਤੇ ਕਾਲਜ ਅੰਦਰ ਦਾਖ਼ਲ ਹੋਣ ਦਾ ਅਧਿਕਾਰ ਨਹੀਂ ਸੀ। ਖੇਤਰ ‘ਚ ਤਣਾਅ ਦੇ ਮੱਦੇਨਜ਼ਰ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।


