- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਗਰਿਕਤਾ ਸੋਧ ਕਾਨੂੰਨ ਤੇ ਰਾਸ਼ਟਰੀ ਨਾਗਰਿਕ ਰਜਿਸਟਰ ਲਾਗੂ ਨਹੀਂ ਹੋਣ ਦੇਵਾਂਗੀ : ਮਮਤਾ ਬੈਨਰਜੀ
ਕੋਲਕਾਤਾ- ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ ਨੂੰ ਲੈ ਕੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਕੁਮਾਰੀ ਮਮਤਾ ਬੈਨਰਜੀ ਨੇ ਆਪਣੀ ਪਾਰਟੀ ਦੇ ਹਜ਼ਾਰਾਂ ਕਾਰਕੁੰਨਾਂ ਨਾਲ ਸੋਮਵਾਰ ਨੂੰ ਕੋਲਕਾਤਾ ‘ਚ ਰੈਲੀ ਕੱਢੀ। ਇਸ ਮੌਕੇ ਮਮਤਾ ਬੈਨਰਜੀ ਨੇ ਕਿਹਾ ਕਿ ਕੇਂਦਰ ਸਰਕਾਰ ਜੇ ਚਾਹੇ ਤਾਂ ਉਨ੍ਹਾਂ ਦੀ ਸਰਕਾਰ ਬਰਖ਼ਾਸਤ ਕਰ ਸਕਦੀ ਹੈ ਪਰ ਉਹ ਰਾਜ ਵਿੱਚ ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ ਲਾਗੂ ਨਹੀਂ ਹੋਣ ਦੇਣਗੇ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਬੈਨਰਜੀ ਨੇ ਕਿਹਾ ਕਿ ਜਦੋਂ ਤੱਕ ਨਾਗਰਿਕਤਾ ਸੋਧ ਕਾਨੂੰਨ ਤੇ ਰਾਸ਼ਟਰੀ ਨਾਗਰਿਕ ਰਜਿਸਟਰ ਵਾਪਸ ਨਹੀਂ ਲਏ ਜਾਂਦੇ, ਤਦ ਤੱਕ ਅਸੀਂ ਆਪਣਾ ਵਿਰੋਧ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ਸਿਰਫ਼ ਉਹ ਇਕੱਲੇ ਹੀ ਇੱਥੇ ਰਹਿਣ ਤੇ ਬਾਕੀ ਸਭ ਨੂੰ ਛੱਡ ਦਿੱਤਾ ਜਾਵੇ।


