- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਰਾਸ਼ਟਰੀ ਜਨਤਾ ਦਲ ਵੱਲੋਂ ਬਿਹਾਰ ਬੰਦ, ਸੜਕਾਂ ਤੇ ਉਤਰੇ ਪ੍ਰਦਰਸ਼ਨਕਾਰੀ
ਪਟਨਾ – ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਅੱਜ ਰਾਸ਼ਟਰੀ ਜਨਤਾ ਦਲ ਵੱਲੋਂ ਬਿਹਾਰ ਬੰਦ ਕੀਤਾ ਗਿਆ ਹੈ| ਬਿਹਾਰ ਦੇ ਅਰਰਿਆ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਟ੍ਰੇਨ ਰੋਕ ਦਿੱਤੀ ਗਈ ਹੈ| ਦਰਭੰਗਾ ਵਿੱਚ ਆਰ. ਜੇ. ਡੀ ਵਰਕਰਾਂ ਵੱਲੋਂ ਹੰਡਕੰਬਾਊ ਠੰਡ ਵਿੱਚ ਕੱਪੜੇ ਉਤਾਰ ਕੇ ਹੱਥਾਂ ਵਿੱਚ ਬੈਨਰ ਫੜ੍ਹ ਕੇ ਪ੍ਰਦਰਸ਼ਨ ਕੀਤਾ ਗਿਆ| ਵਿਕਾਸਸ਼ੀਲ ਪਾਰਟੀ ਦੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲੀਸ ਬੈਰਿਕੇਡਿੰਗ ਤੋੜ ਦਿੱਤੇ| ਆਰ.ਜੇ.ਡੀ ਸਮਰਥਕਾਂ ਨੇ ਜਹਾਨਾਬਾਦ ਸਟੇਸ਼ਨ ਤੇ ਪਟਨਾ-ਰਾਂਚੀ ਜਨ ਸ਼ਤਾਬਦੀ ਐਕਸਪ੍ਰੈਸ ਅਤੇ ਪਟਨਾ-ਗਯਾ ਯਾਤਰੀ ਟ੍ਰੇਨ ਰੋਕ ਦਿੱਤੀ| ਇਸ ਦੇ ਨਾਲ ਹੀ ਉਨ੍ਹਾਂ ਨੇ ਪਟੜੀ ਤੇ ਅੱਗ ਲਗਾ ਦਿੱਤੀ| ਆਰ.ਜੇ.ਡੀ. ਨੇਤਾਵਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਗੰਗਾ-ਜਮੁਨਾ ਤਹਿਜੀਬ ਨੂੰ ਵੰਡਣ ਦਾ ਕੰਮ ਕਰ ਰਹੀ ਹੈ| ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ| ਜਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਵੀ ਆਰ.ਜੇ.ਡੀ. ਨੇ ਬਿਹਾਰ ਦੇ ਸਾਰੇ ਜ਼ਿਲਿਆਂ ਵਿੱਚ ਵੱਡਾ ਜਲੂਸ ਕੱਢਿਆ ਸੀ| ਤੇਜਸਵੀ ਯਾਦਵ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਤੀਪੂਰਨ ਢੰਗ ਨਾਲ ਬੰਦ ਕਰਨ ਦੀ ਅਪੀਲ ਕੀਤੀ ਹੈ| ਜਿਕਰਯੋਗ ਹੈ ਕਿ ਦਿੱਲੀ ਅਤੇ ਯੂ.ਪੀ. ਵਿੱਚ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ| ਯੂ.ਪੀ. ਵਿੱਚ ਕਈ ਜ਼ਿਲਿਆਂ ਵਿੱਚ ਹਿੰਸਕ ਪ੍ਰਦਰਸ਼ਨ ਕੀਤੇ ਗਏ| ਇਸ ਦੌਰਾਨ 9 ਵਿਅਕਤੀਆਂ ਦੀ ਮੌਤ ਦੀ ਜਾਣਕਾਰੀ ਮਿਲੀ ਹੈ| ਦਿੱਲੀ ਦੇ ਜਾਮਾ ਮਸਜਿਦ ਅਤੇ ਸੀਲਮਪੁਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ| ਜਾਮਾ ਮਸਜਿਦ ਦਾ ਵਿਰੋਧ ਪ੍ਰਦਰਸ਼ਨ 5 ਘੰਟੇ ਤਾਂ ਸ਼ਾਂਤੀਪੂਰਨ ਰਿਹਾ ਪਰ ਜੰਤਰ-ਮੰਤਰ ਤੇ ਜਾਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਅੜੇ ਰਹੇ| ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਦਿੱਲੀ ਗੇਟ ਤੇ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪ੍ਰਦਰਸ਼ਨ ਹਿੰਸਕ ਹੋ ਗਿਆ ਅਤੇ ਇੱਕ ਗੱਡੀ ਨੂੰ ਅੱਗ ਲਗਾ ਦਿੱਤੀ| ਇਸ ਤੋਂ ਇਲਾਵਾ ਪੁਲੀਸ ਤੇ ਪੱਥਰਾਅ ਵੀ ਕੀਤਾ ਗਿਆ|


