- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਜਾਇਜ਼ ਢੰਗ ਨਾਲ ਵਿਦੇਸ਼ ਭੇਜਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ : ਮੁੱਖ ਮੰਤਰੀ ਹਰਿਆਣਾ
ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਜਲਦੀ ਹੀ ਸੂਬੇ ਵਿਚ ਇਕ ਵਿਸ਼ੇਸ਼ ਸੈਲ ਸਥਾਪਿਤ ਕਰੇਗੀ ਜੋ ਨਾਜਾਇਜ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲਿਆਂ ‘ਤੇ ਸਖਤ ਕਾਰਵਾਈ ਕਰੇਗੀ। ਇਸ ਤੋਂ ਇਲਾਵਾ, ਲੋਕਾਂ ਨੂੰ ਨਾਜਾਇਜ ਤੌਰ ‘ਤੇ ਵਿਦੇਸ਼ ਭੇਜਣ ਵਾਲੇ 21 ਲੋਕਾਂ ਦੇ ਖਿਲਾਫ਼ ਸੂਬੇ ਵਿਚ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਲਦੀ ਹੀ ਉਨਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੁਖ ਮੰਤਰੀ ਮਨੋਹਰ ਲਾਲ ਨੇ ਪਿਛਲੇ ਦਿਨ ਵਾਰਾਨਸੀ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਦੌਰਾਨ ਇਹ ਜਾਣਕਾਰੀ ਉਸ ਸਮੇਂ ਦਿਤੀ ਜਦੋਂ ਵਿਦੇਸ਼ ਮੰਤਰੀ ਨੇ ਹਰਿਆਣਾ ਵਿਚ ਸਰਗਰਮ ਅਜਿਹੇ ਏਜੇਂਟਾਂ ਦਾ ਜਿਕਰ ਕੀਤਾ ਜੋ ਬਿਨਾਂ ਵੀਜਾ ਦੇ ਹੀ ਨਾਜਾਇਜ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ਾਂ ਵਿਚ ਭੇਜ ਦਿੰਦੇ ਹਨ।


