- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਭਾ ਜ਼ੇਲ੍ਹ ਵਿਚ ਪਾਵਨ ਗੁਟਕਾ ਸਾਹਿਬ ਦਾ ਸਤਿਕਾਰ ਕਰੇ ਜ਼ੇਲ੍ਹ ਪ੍ਰਸ਼ਾਸਨ-ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜ਼ੇਲ੍ਹ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਸਤਿਕਾਰ ਨੂੰ ਸੱਟ ਮਾਰਨ ਵਾਲੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ੇਲ੍ਹ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਲਈ ਭੇਜੇ ਗਏ ਗੁਟਕਾ ਸਾਹਿਬਾਨ ਤੇ ਪੋਥੀਆਂ ਨੂੰ ਨਜ਼ਰਬੰਦ ਸਿੰਘਾਂ ਤੱਕ ਪਹੁੰਚਾਉਣ ਸਮੇਂ ਕਈ ਕਈ ਦਿਨ ਡਿਓੜੀ ਵਿਚ ਹੀ ਰੱਖੀ ਰੱਖਣਾ ਬੇਹੱਦ ਮੰਦਭਾਗੀ ਗੱਲ ਹੈ। ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਅੱਖੋਂ ਉਹਲੇ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਜਿਹੜੇ ਵੀ ਦੋਸ਼ੀ ਹਨ, ਉਨ੍ਹਾਂ ਨੂੰ ਸਜ਼ਾਵਾਂ ਮਿਲਣ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਨਿਤਨੇਮ ਕਰਨ ਲਈ ਲੋੜੀਂਦੇ ਪਾਵਨ ਗੁਟਕਾ ਸਾਹਿਬ ਨੂੰ ਸਤਿਕਾਰ ਨਾਲ ਸਿੰਘਾਂ ਤੱਕ ਪੁੱਜਦਾ ਕਰਨ ਲਈ ਜ਼ੇਲ੍ਹ ਪ੍ਰਸ਼ਾਸਨ ਸਖ਼ਤ ਹਦਾਇਤਾਂ ਜਾਰੀ ਕਰੇ। ਇਸ ਬਾਰੇ ਮੁੱਖ ਦਰਵਾਜ਼ੇ ਤੋਂ ਹੀ ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ। ਇਹ ਜ਼ੇਲ੍ਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੈ, ਜਿਸ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ।


